ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦਾ ਸੱਦਾ
ਮੁੱਖ ਮੰਤਰੀ ਭਗਵੰਤ ਮਾਨ ਦੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਪੇ੍ਰਰਨਾਤਮਕ ਸੋਚ ਨੂੰ ਹਰ ਕਿਸਾਨ ਤੱਕ ਪਹੰਚਾਉਣ ਦੀ ਲੋੜ: ਚੰਦਰ ਗੈਂਦ
5 Dariya News
ਸੰਗਰੂਰ 11-Apr-2022
ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪੰਜਾਹ ਫੀਸਦੀ ਤੱਕ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿੱਚ ਵੀ ਮਦਦ ਮਿਲੇਗੀ।ਸ਼੍ਰੀ ਗੈਂਦ, ਖੇਤੀਬਾੜੀ ਵਿਭਾਗ ਦੇ ਪ੍ਰਬੰਧਾਂ ਹੇਠ ਆਯੋਜਿਤ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨੀ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕਰਨ ਲਈ ਪਹੰੁਚੇ ਸਨ।ਉਨ੍ਹਾਂ ਇਸ ਮੌਕੇ ਅਗਾਂਹਵਧੂ ਕਿਸਾਨ ਕ੍ਰਿਸ਼ੀ ਕਰਮਨ ਐਵਾਰਡੀ ਸ਼੍ਰੀ ਸੁਰਜੀਤ ਸਿੰਘ ਸਾਧੂਗੜ੍ਹ ਦੁਆਰਾ ਸਿੱਧੀ ਬਿਜਾਈ ਦੇ ਖੇਤਰ ਵਿੱਚ ਹਾਸਲ ਕੀਤੀਆਂ ਉਪਲਬਧੀਆਂ ਦੀ ਸੂਚੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਮੁਤਾਬਕ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਖੇਤਾਂ ਵਿੱਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ ਵਿੱਚ ਕਰਨ ਦੀ ਲੋੜ ਹੈ ਤਾਂ ਜੋ ਜੀਵਨ ਲਈ ਬੇਹੱਦ ਕੀਮਤੀ ਸੋਮਾ ਪਾਣੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਸਾਨੀ ਨਾਲ ਉਪਲਬਧ ਰਹਿ ਸਕੇ।ਡਵੀਜ਼ਨਲ ਕਮਿਸ਼ਨਰ ਸ਼੍ਰੀ ਗੈਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਵੱਲੋਂ ਵੀ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਲੋੜ ਲਈ ਪ੍ਰੇਰਿਆ ਗਿਆ ਹੈ ਅਤੇ ਮੁੱਖ ਮੰਤਰੀ ਦੀ ਇਸ ਸੋਚ ਨੂੰ ਹਰ ਕਿਸਾਨ ਤੱਕ ਪਹੰਚਾਉਣ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਵਿੱਚ ਹਰ ਨਾਗਰਿਕ ਆਪਣਾ ਯੋਗਦਾਨ ਪਾ ਸਕੇ।
ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਪਾਣੀ ਦੀ ਸੰਭਾਲ ਲਈ ਲੋਕ ਲਹਿਰ ਚਲਾਉਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਮੁੱਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਹੀ ਸਾਡੇ ਭਵਿੱਖ ਨੂੰ ਸੁਰੱਖਿਅਤ ਰੱਖ ਸਕਦੀ ਹੈ।ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਨਾਲ ਮੁਲਾਕਾਤ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ੍ਨਾਲ ਵਾਤਾਵਰਨ ਨੂੰ ਬਚਾਉਣ ਦੇ ਕਾਮਯਾਬ ਤਰੀਕੇ ਦੱਸੇ।ਉਨ੍ਹਾਂ ਦੱਸਿਆ ਕਿ ਇਸ ਕਿਸਾਨ ਨੇ ਸਿੱਧੀ ਬਿਜਾਈ ਦਾ ਸੰਕਲਪ ਲਿਆ ਹੈ ਜਿਸਦੇ ਤਹਿਤ ਖੇਤਾਂ ਵਿੱਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ ਵਿੱਚ ਕੀਤੀ ਜਾਂਦੀ ਹੈ।ਡਵੀਜ਼ਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਗਾਂਹਵਧੂ ਕਿਸਾਨਾਂ ਵੱਲੋਂ ਅਪਣਾਏ ਗਏ ਇਨ੍ਸੀਟੂ ਪ੍ਰਬੰਧਨ ਅਭਿਆਸਾਂ ਨੂੰ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ਵਿੱਚ ਵੱਡੀਆਂ ਡਿਸਪਲੇ ਸਕਰੀਨਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਉਦੇਸ਼ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ ਤੇ ਚੱਲਣ ਲਈ ਜਾਗਰੂਕ ਕਰਨਾ ਹੈ, ਜਿਸ ਨਾਲ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਜਿ਼ਲ੍ਹਾ ਸੰਗਰੂਰ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਦੀ ਬਿਹਤਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਹਮੇਸ਼ਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋ ਕਰਨ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਕ੍ਰਿਸ਼ੀ ਕਰਮਨ ਐਵਾਰਡੀ ਕਿਸਾਨ ਸੁਰਜੀਤ ਸਿੰਘ ਅਤੇ ਉਸਦੇ ਸਪੁੱਤਰ ਅਮਰਿੰਦਰ ਸਿੰਘ ਨੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਇਸ ਤਕਨੀਕ ਨਾਲ ਝਾੜ ਵਧਾਉਣ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਕਨੀਕ ਇੱਕ ਬੇਹੱਦ ਲਾਹੇਵੰਦ ਹੈ ਜੋ ਪਾਣੀ ਦੀ ਖਪਤ ਅਤੇ ਲਾਗਤ ਖਰਚਿਆਂ ਨੂੰ ਘਟਾਏਗੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਸਹਾਈ ਹੋਵੇਗੀ।ਸਮਾਗਮ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਤਕਨੀਕਾਂ ਦੀ ਵੀਡੀਓ ਵੀ ਦਿਖਾਈ ਗਈ।ਡਵੀਜ਼ਨਲ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੁਆਰਾ ਲਗਾਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਸਿਖਲਾਈ ਅਫਸਰ ਡਾ. ਸਤਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ, ਇੰਚਾਰਜ ਕੇ ਵੀ ਕੇ ਸ੍ਰੀ ਮਨਦੀਪ ਸਿੰਘ ਵੀ ਹਾਜ਼ਰ ਸਨ।