ਭਗਵੰਤ ਮਾਨ ਵੱਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ ਜਸਟਿਸ ਦਾ ਸਵਾਗਤ
5 Dariya News
ਅਮ੍ਰਿਤਸਰ 13-Apr-2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ ਦਾ ਪਵਿੱਤਰ ਨਗਰੀ ਪਹੁੰਚਣ ‘ਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ ਜਸਟਿਸ ਅਤੇ ਉਨਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸੇਸ ਤੌਰ ‘ਤੇ ਸਮੁੱਚੀ ਸੂਬਾ ਸਰਕਾਰ ਉਨਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ। ਉਨਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ।ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸਨਰ ਜਲੰਧਰ ਡਵੀਜਨ ਵੀ.ਕੇ.ਮੀਨਾ, ਡਿਪਟੀ ਕਮਿਸਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸਨਰ ਅਰੁਣਪਾਲ ਸਿੰਘ, ਜ਼ਿਲਾ ਤੇ ਸੈਸਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।