ਵਾਰਡ ਨੰ 66 ਵਾਸੀਆਂ ਨੇ ਲਗਾਈ ਬੈਂਸ ਦੀ ਇੱਕਤਰਫਾ ਜਿੱਤ ਤੇ ਮੋਹਰ
ਲੈਟਰ ਬਾਕਸ ਨੂੰ ਵੋਟਾਂ ਨਾਲ ਭਰ ਦਿਓ – ਬੈਂਸ
5 ਦਰਿਆ ਨਿਊਜ਼ (ਅਜੈ ਪਾਹਵਾ)
ਲੁਧਿਆਣਾ 12-Apr-2014
ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਹਲਕਾ ਆਤਮ ਨਗਰ ਵਿਖੇ ਭਰਵੇਂ ਚੋਣ ਜਲਸੇ ਕੀਤੇ। ਇਸ ਮੌਕੇ ਵਾਰਡ ਨੰ 66 ਵਿਖੇ ਇਲਾਕਾ ਨਿਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਆਉਣ ਵਾਲੀ 30 ਅਪ੍ਰੈਲ ਨੂੰ ਵੱਡੀ ਗਿਣਤੀ 'ਚ ਲੈਟਰ ਬਾਕਸ ਦੇ ਨਿਸ਼ਾਨ ਤੇ ਮੋਹਰਾਂ ਲਗਾ ਕੇ ਮੈਨੂੰ ਕਾਮਯਾਬ ਬਣਾਓ। ਉਹਨਾਂ ਦੱਸਿਆ ਕਿ ਅੱਜ ਤੱਕ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਲੋਕ ਹਿੱਤਾਂ ਦਾ ਘਾਣ ਹੀ ਕੀਤਾ ਹੈ ਅਤੇ ਸਮੇਂ ਦੀ ਮੁੱਖ ਲੋੜ ਸੁੱਤੀ ਪਈ ਸਰਕਾਰ ਨੂੰ ਜਗਾਉਣ ਦੀ ਹੈ। ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਪਰਮਿੰਦਰ ਸਿੰਘ ਪਿੰਟੂ, ਜਸਪ੍ਰੀਤ ਸਿੰਘ, ਕਮਲਪ੍ਰੀਤ ਸਿੰਘ, ਕਰਨਵੀਰ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਹਰਵਿੰਦਰ ਸਿੰਘ, ਮਨੋਜ ਸਿੰਘ, ਜਗਜੀਤ ਸਿੰਘ, ਇਕਬਾਲ ਸਿੰਘ, ਸਰਬਜੀਤ ਸਿੰਘ, ਗੁਰਮੁਖ ਟੋਨਾ, ਬੰਟੀ, ਭੂਸ਼ਨ, ਅਮਰਨਾਥ ਪੰਡਤ, ਪਵਨ ਸ਼ਰਮਾ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।