5 Dariya News

ਆਰੀਅਨਜ਼ ਵਿਖੇ ਕੋਵਿਡ ਬੂਸਟਰ ਡੋਜ਼ ਵੈਕਸੀਨੇਸ਼ਨ ਕੈਂਪ ਆਯੋਜਿਤ

5 Dariya News

ਮੁਹਾਲੀ 04-May-2022

ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਕੋਵਿਡ ਮਹਾਂਮਾਰੀ ਦਾ ਮੁਕਾਬਲਾ ਕਰਨ ਅਤੇ ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਵੈਕਸੀਨ ਬੂਸਟਰ, ਦੂਜੀ ਅਤੇ ਪਹਿਲੀ ਖੁਰਾਕ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਸ੍ਰੀਮਤੀ ਸ਼ੈਲਜ਼ਾ ਵਿਜ, ਕਮਿਊਨਿਟੀ ਹੈਲਥ ਅਫਸਰ, ਕਮਿਊਨਿਟੀ ਹੈਲਥ ਸੈਂਟਰ ਕਾਲੋਮਾਜਰਾ; ਸ੍ਰੀ ਰਮਨਜੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ; ਜਸਵੀਰ ਕੌਰ, ਆਸ਼ਾ ਵਰਕਰ ਕਾਲੋਮਾਜਰਾ ਨੇ ਕੀਤੀ। ਇਸ ਕੈਂਪ ਵਿੱਚ 80 ਤੋਂ ਵੱਧ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।

ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਆਰੀਅਨਜ਼ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦੇ ਹੋਏ, ਅਸੀਂ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕਰਦੇ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਬੂਸਟਰ ਡੋਜ਼ ਨਾ ਲੈਣ ਵਾਲੇ ਲੋਕਾਂ ਲਈ 13 ਮਈ ਨੂੰ ਅਜਿਹਾ ਕੈਂਪ ਲਗਾਇਆ ਜਾਵੇਗਾ। ਵਿਜ ਨੇ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਨੂੰ ਸਟਾਫ਼ ਅਤੇ ਵਿਦਿਆਰਥੀਆਂ ਦੋਵਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਕਾਲਜ ਮੈਨੇਜਮੈਂਟ ਵਲੋਂ ਵੱਧ ਰਹੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਟੀਕਾਕਰਨ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਹੈ।