5 Dariya News

ਸਮਾਜ ਵਿਗਿਆਨ ਵਿਭਾਗ ਨੇ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ

5 Dariya News

ਅੰਮ੍ਰਿਤਸਰ 06-May-2022

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ ਸਮਾਜ ਵਿਗਿਆਨ ਵਿਭਾਗ ਨੇ ਜਿੱਤ ਲਈ। ਇਨ੍ਹਾਂ ਮੁਕਾਬਲਿਆਂ ਵਿਚ ਦੂਜਾ ਸਥਾਨ ਕਾਨੂੰਨ ਵਿਭਾਗ ਨੇ ਪ੍ਰਾਪਤ ਕੀਤਾ ਜਦੋਂਕਿ ਤੀਜੇ ਸਥਾਨ ਸਥਾਨ `ਤੇ ਫਿਜ਼ਿਕਸ ਵਿਭਾਗ ਰਿਹਾ ਅਤੇ ਫੂਡ ਸਾਇੰਸ ਵਿਭਾਗ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਡਾ. ਅਮਨਦੀਪ ਸਿੰਘ, ਟੀਚਰ ਇੰਚਾਰਜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਐਂਡ ਨੋਡਲ ਅਫਸਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਆਫ ਇੰਡੀਆ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਅੰਤਰ-ਵਿਭਾਗੀ ਹਾਕੀ ਮੁਕਾਬਲਿਆਂ ਵਿਚ ਵੱਖ ਵੱਖ ਵਿਭਾਗਾਂ ਦੇ 170 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।