5 Dariya News

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਤਹਿਸੀਲ ਲੁਧਿਆਣਾ ਪੱਛਮੀ ਦੇ ਅਧਿਕਾਰੀਆਂ ਨਾਲ ਮੀਟਿੰਗ

ਕਿਹਾ! ਹਲਕੇ ਦੇ ਵਸਨੀਕਾਂ ਨੂੰ ਪਟਵਾਰਖਾਨਿਆਂ 'ਚ ਨਹੀਂ ਹੋਣ ਦਿੱਤਾ ਜਾਵੇਗਾ ਖੱਜਲ-ਖੁਆਰ

5 Dariya News

ਲੁਧਿਆਾਣਾ 24-May-2022

ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਤਹਿਸੀਲ ਲੁਧਿਆਣਾ (ਪੱਛਮੀ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਲੁਧਿਆਣਾ ਪੱਛਮੀ ਸ੍ਰੀ ਵਿਨੇ ਬਾਂਸਲ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਮੀਟਿੰਗ ਦੌਰਾਨ ਵਿਧਾਇਕ ਬੱਗਾ ਨੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਪਟਵਾਰਖਾਨਿਆਂ ਵਿੱਚ ਆਮ ਜਨਤਾ ਨੂੰ ਖੱਜਲ-ਖੁਆਰ ਨਾ ਕੀਤਾ ਜਾਵੇ ਸਗੋਂ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦਾ ਬੀੜਾ ਚੁੱਕਿਆ ਹੈ. 

ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ.ਉਨ੍ਹਾਂ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 'ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।