5 Dariya News

ਭਾਸ਼ਾ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਕੇ.ਸੀ. ਕਾਲਜ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ

5 Dariya News

ਨਵਾਂਸ਼ਹਿਰ 25-May-2022

ਭਾਸ਼ਾ ਵਿਭਾਗ ਪੰਜਾਬ ਦੀ ਰਹਿਨਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੇ.ਸੀ. ਕਾਲਜ ਆਫ਼ ਐਜੂਕੇਸ਼ਨ, ਨਵਾਂਸ਼ਹਿਰ ਦੇ ਸਹਿਯੋਗ ਨਾਲ਼ ਕਹਾਣੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਕਹਾਣੀ ਦਰਬਾਰ ਵਿੱਚ ਨਾਮਵਰ ਕਹਾਣੀਕਾਰਾਂ ਅਜਮੇਰ ਸਿੱਧੂ, ਮਹਿੰਦਰ ਸਿੰਘ ਦੋਸਾਂਝ ਅਤੇ ਬਲਦੇਵ ਸਿੰਘ ਢੀਂਡਸਾ ਨੇ ਹਿੱਸਾ ਲਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ ਪਿ੍ਰੰਸੀਪਲ ਡਾ. ਕੁਲਜਿੰਦਰ ਕੌਰ ਨੇ ਜੀ ਆਇਆਂ ਨੂੰ ਕਿਹਾ। ਸਭ ਤੋਂ ਪਹਿਲਾਂ ਨਾਮਵਰ ਕਹਾਣੀਕਾਰ ਅਜਮੇਰ ਸਿੱਧੂ ਨੇ ਆਪਣੀ ਕਹਾਣੀ ‘ਮੇਨ ਸਟ੍ਰੀਮ’ ਦਾ ਪਾਠ ਕੀਤਾ। ਇਸ ਉਪਰੰਤ ਯੂ.ਐੱਨ.ਓ. ਅਵਾਰਡੀ ਮਹਿੰਦਰ ਸਿੰਘ ਦੋਸਾਂਝ ਨੇ ਆਪਣੀ ਕਹਾਣੀ ‘ਮੰਡੀ ਦੀ ਸਰਕਾਰ’ ਅਤੇ ਕਹਾਣੀਕਾਰ ਬਲਦੇਵ ਸਿੰਘ ਢੀਂਡਸਾ ਨੇ ‘ਬੇਅਦਬੀ’ ਕਹਾਣੀ ਪੜ੍ਹ ਕੇ ਸਰੋਤਿਆਂ ਨੂੰ ਸੁਣਾਈ। 

ਪ੍ਰੋ. ਪੂਜਾ ਪੰਜਾਬੀ ਵਿਭਾਗ ਸਿੱਖ ਨੈਸ਼ਨਲ ਕਾਲਜ ਬੰਗਾ ਨੇ ਵਿਸਥਾਰਪੂਰਵਕ ਚਰਚਾ ਕਰਦਿਆਂ ਸਰੋਤਿਆਂ ਨੂੰ ਕਹਾਣੀਆਂ ਦੇ ਹਰ ਪੱਖ ਤੋਂ ਜਾਣੂ ਕਰਵਾਇਆ। ਜ਼ਿਲ੍ਹਾ ਖੋਜ ਅਫ਼ਸਰ ਭਾਸ਼ਾ ਵਿਭਾਗ ਅਮਰੀਕ ਸਿੰਘ ਦਿਆਲ ਨੇ ਸੰਸਥਾ ਦੇ ਪਿ੍ਰੰਸੀਪਲ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਕਹਾਣੀਕਾਰਾਂ, ਪ੍ਰਬੰਧਕਾਂ ਅਤੇ ਸਹਿਯੋਗੀਆਂ ਨੂੰ ਭਾਸ਼ਾ ਵਿਭਾਗ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਭਾਸ਼ਾ ਵਿਭਾਗ, ਪਿ੍ਰੰ. ਵਿਕਾਸ ਕੁਮਾਰ, ਪੋ੍ਰ. ਅਮਨਪ੍ਰੀਤ, ਅਰਵਿੰਦ ਸਿੰਘ, ਪ੍ਰੋ. ਵਿਪਨ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਰਮਨਦੀਪ ਕੌਰ ਨੇ ਬਾਖੂਬੀ ਨਿਭਾਈ।