5 Dariya News

ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਮਿਸਨਰ ਹਮੇਸਾ ਤਿਆਰ ਰਹੇਗਾ : ਗੇਜਾ ਰਾਮ ਚੇਅਰਮੈਨ

5 Dariya News

ਪਠਾਨਕੋਟ 03-Jun-2022

ਕਿਸੇ ਵੀ ਸਫਾਈ ਕਰਮਚਾਰੀ ਨੂੰ ਪ੍ਰੇਸਾਨੀ ਨਹੀਂ ਆਉਂਣ ਦਿੱਤੀ ਜਾਵੇਗੀ, ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਅਗਰ ਕੋਈ ਵਿਭਾਗ ਸਫਾਈ ਕਰਮਚਾਰੀ ਤੋਂ ਸੀਵਰਮੈਨ ਦਾ ਕੰਮ ਲੈਂਦਾ ਹੈ ਤਾਂ ਉਨ੍ਹਾਂ ਦੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਗੇਜਾ ਰਾਮ ਚੇਅਰਮੈਨ ਸਫਾਈ  ਕਰਮਚਾਰੀ   ਕਮਿਸਨਰ ਪੰਜਾਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੂਰਜੀਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ-ਕਮ-ਧਾਰਕਲ੍ਹਾ, ਰਜਨੀਸ ਕੋਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਡਾ. ਅਮਰੀਕ ਸਿੰਘ ਖੇਤੀ ਬਾੜੀ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਐਡਵੋਕੇਟ ਜੋਤੀ ਪਾਲ ਭੀਮ, ਅਤੇ ਹੋਰ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਮੈਂਬਰ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਗੇਜਾ ਰਾਮ ਚੈਅਰਮੈਨ ਸਫਾਈ ਕਰਮਚਾਰੀ ਕਮਿਸਨਰ ਪੰਜਾਬ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਹਸਪਤਾਲਾਂ ਅੰਦਰ ਸਫਾਈ ਕਰਮਚਾਰੀਆਂ ਤੋਂ ਹੀ ਸੀਵਰਮੈਨ ਦਾ ਕੰਮ ਲਿਆ ਜਾਂਦਾ ਹੈ ਅਤੇ ਨਿਰਧਾਰਤ ਸਮੇਂ ਤੋਂ ਜਿਆਦਾ ਕੰਮ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿਰਤ ਵਿਭਾਗ, ਜਿਲ੍ਹਾ ਭਲਾਈ ਅਫਸਰ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਇੱਕ ਕਮੇਟੀ ਬਣਾ ਕੇ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੈਕਿੰਗ ਕੀਤੀ ਜਾਵੇਗੀ ਅਤੇ ਇਹ ਪਤਾ ਲਗਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਤੋਂ ਕੇਵਲ ਸਫਾਈ ਦਾ ਕੰਮ ਹੀ ਲਿਆ ਜਾਵੇ ਅਤੇ ਇਹ ਵੀ ਜਾਂਚ ਕੀਤੀ ਜਾਵੇ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਮਿਹਨਤਨਾਮਾ ਡੀ.ਸੀ. ਰੇਟ ਦੇ ਅਨੁਸਾਰ ਖਾਤਿਆਂ ਵਿੱਚ ਪਾਇਆ ਜਾ ਰਿਹਾ ਜਾਂ ਨਹੀਂ।

ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਸਰਕਾਰੀ ਸਕੂਲਾਂ /ਯੂਨੀਵਰਸਿਟੀਆਂ ਅਤੇ ਹੋਰ ਸਿੱਖਿਅਕ ਅਦਾਰਿਆਂ ਅੰਦਰ ਇਹ ਜਾਂਚ ਕਰਨਗੇ ਕਿ ਸਫਾਈ ਕਰਮਚਾਰੀਆਂ ਤੋਂ ਨਿਰਧਾਰਤ ਸਮੇਂ ਜਿਨ੍ਹਾਂ ਹੀ ਕੰਮ ਲਿਆ ਜਾ ਰਿਹਾ ਹੈ ਜਾਂ ਜਿਆਦਾ। ਉਨ੍ਹਾਂ ਕਿਹਾ ਕਿ ਚੈਕਿੰਗ ਦੋਰਾਨ ਅਗਰ ਕੋਈ ਦੋਸੀ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਅਧਿਕਾਰੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੇ ਅੰਤ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਡਿਪਟੀ ਕਮਿਸਨਰ ਪਠਾਨਕੋਟ ਦੇ ਪਿਤਾ ਜੀ ਸ. ਮਹਿੰਦਰ ਸਿੰਘ ਜਿਨ੍ਹਾਂ ਦਾ ਪਿਛਲੇ ਦਿਨ੍ਹਾਂ ਦੋਰਾਨ ਦੇਹਾਂਤ ਹੋ ਗਿਆ ਸੀ ਦੋਨੋ ਦੀ ਆਤਮਿਕ ਸਾਂਤੀ ਲਈ ਪੰਜ ਮਿੰਟ ਦਾ ਮੋਨ ਰੱਖਿਆ ਗਿਆ।