5 Dariya News

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 47 'ਚ ਸੜ੍ਹਕ ਨਿਰਮਾਣ ਕਾਰਜਾਂ ਦਾ ਉਦਘਾਟਨ

5 Dariya News

ਲੁਧਿਆਣਾ 04-Jun-2022

ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 47 ਵਿੱਚ ਨਵੀਂ ਸੜ੍ਹਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ 'ਤੇ ਕਰੀਬ 98 ਲੱਖ ਰੁਪਏ ਦੀ ਲਾਗਤ ਆਵੇਗੀ।ਇਸ ਮੌਕੇ ਉਨ੍ਹਾਂ ਨਾਲ ਵਾਰਡ ਕੌਂਸਲਰ ਸ੍ਰੀ ਨਿਰਮਲ ਕੈੜਾ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 47 ਵਿੱਚ ਬਣਨ ਵਾਲੀ ਕਰੀਬ 8 ਕਿਲੋਮੀਟਰ ਸੜ੍ਹਕ ਦੇ ਨਿਰਮਾਣ 'ਤੇ ਲਗਭਗ 98 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ ਹੈ ਤੇ ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾ ਰਿਹਾ ਹੈ।ਇਸ ਮੌਕੇ ਸ੍ਰੀ ਮੁਕੇਸ਼ ਅਗਰਵਾਲ, ਸ੍ਰੀ ਮੰਗਲ ਨਾਥ ਬਾਲੀ, ਸ. ਇੰਦਰਜੀਤ ਚੋਪੜਾ, ਮਹਿੰਦਰਪਾਲ ਸਿੰਘ, ਨਗਮਾ ਗਿੱਲ, ਮਨਦੀਪ ਕੌਰ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।