ਵਾਤਾਵਰਨ ਦੀ ਸੰਭਾਲ ਵਿੱਚ ਹਰ ਨਾਗਰਿਕ ਦਾ ਸਹਿਯੋਗ ਅਹਿਮ : ਪਰਨੀਤ ਸ਼ੇਰਗਿੱਲ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਆਨਲਾਈਨ ਸਮਾਗਮ ਵਿੱਚ ਕੀਤੀ ਸ਼ਿਰਕਤ
5 Dariya News
ਫ਼ਤਹਿਗੜ੍ਹ ਸਾਹਿਬ 05-Jun-2022
ਵਾਤਾਵਰਨ ਦੀ ਸੰਭਾਲ ਲਈ ਜਿੱਥੇ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹਰ ਨਾਗਰਿਕ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੀ ਵਾਤਾਵਰਨ ਸੰਭਾਲ ਵਿੱਚ ਹਿੱਸਾ ਪਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪੰਜਾਬ ਸਰਕਾਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਆਨਲਾਈਨ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਕੀਤਾ। ਪੰਜਾਬ ਸਰਕਾਰ ਵਲੋਂ ਇਹ ਪ੍ਰੋਗਰਾਮ ' ਸਿਰਫ ਇੱਕ ਧਰਤੀ' ਥੀਮ ਹੇਠ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵ ਵਾਤਾਵਰਨ ਦਿਵਸ ਦੀ ਵਧਾਈ ਦਿੱਤੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਬਿਹਤਰੀ ਲਈ ਜਿਹੜੇ ਟੀਚੇ ਮਿੱਥੇ ਗਏ ਹਨ, ਉਨ੍ਹਾਂ ਦੀ ਪੂਰਤੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸਿਹਰੀ ਵਿਕਾਸ) ਸ਼੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ ਕਮ ਐਸ ਡੀ ਐਮ ਅਮਲੋਹ ਅਸ਼ੋਕ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਐਸ ਡੀ ਐਮ ਬਸੀ ਦਵਿੰਦਰ ਸਿੰਘ ਜੌਹਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।