5 Dariya News

ਦਿੱਲੀ ਹਵਾਈ ਅੱਡੇ ਲਈ ਲਗਜਰੀ ਬੱਸ ਸਰਵਿਸ ਨਾਲ ਪੰਜਾਬ ਦੇ ਲੋਕਾਂ ਤੇ ਪ੍ਰਵਾਸੀ ਪੰਜਾਬੀਆਂ ਨੂੰ ਮਿਲੇਗੀ ਵੱਡੀ ਸਹੂਲਤ

ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ http://www.punbusonline.com , ਜਾਂ ਫਿਰ http://www.pepsuonline.com ਵੈੱਬਸਾਈਟਾਂ ਤੇ ਲਾਗਿੰਨ ਕਰੋ

5 Dariya News

ਫਰੀਦਕੋਟ 14-Jun-2022

ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ 15 ਜੂਨ 2022 ਨੂੰ ਸੁਪਰ ਲਗਜਰੀ ਬੱਸ ਸੇਵਾ ਦੀ ਸ਼ੁਰੂਆਤ  ਕਰਨਗੇ। ਇਹ ਸੁਪਰ ਲਗਜਰੀ ਬੱਸਾਂ  ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਤੇ ਇਨ੍ਹਾਂ ਬੱਸਾਂ ਦਾ ਕਿਰਾਇਆ ਵੀ ਪ੍ਰਾਈਵੇਟ ਟਰਾਂਸਪੋਰਟ ਵੱਲੋਂ ਵਸੂਲੇ ਜਾਂਦੇ ਕਿਰਾਏ ਤੋਂ ਕਾਫ਼ੀ ਘੱਟ ਹੋਵੇਗਾ। 

ਇਸ ਸਕੀਮ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵਸੇ ਪੰਜਾਬ ਆਉਣ ਜਾਣ ਵਾਲੇ ਐਨ.ਆਰ.ਆਈਜ਼ ਨੂੰ ਵੀ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਦੇ  ਬੁਲਾਰੇ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਮਾਫੀਏ ਵੱਲੋਂ ਆਪਣੀ ਮਨੋਪਲੀ ਹੇਠ ਨਵੀਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ ਜਾ ਰਹੀਆਂ ਸਨ ਅਤੇ ਟਰਾਂਸਪੋਰਟ ਮਾਫੀਏ ਵੱਲੋਂ ਸਵਾਰੀਆਂ ਤੋਂ ਮਨਮਰਜੀ ਦਾ ਕਿਰਾਇਆ ਵਸੂਲਿਆਂ ਜਾਂਦਾ ਸੀ। 

ਹੁਣ ਇਨ੍ਹਾਂ ਸੁਪਰ ਲਗਜਰੀ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਕਿਰਾਏ ਤੋਂ ਘੱਟ ਹੋਵੇਗਾ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਵਾਰੀਆਂ ਨੂੰ ਪ੍ਰਾਈਵੇਟ ਟਰਾਂਸਪੋਰਟ ਤੋਂ ਵੀ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ http://www.punbusonline.com , ਜਾਂ ਫਿਰ http://www.pepsuonline.com ਵੈੱਬਸਾਈਟਾਂ ਤੇ ਜਾ ਕੇ ਆਪਣੀ ਬੁਕਿੰਗ ਕਰਵਾ ਸਕਦੇ ਹਨ। 

ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਇਨ੍ਹਾਂ ਵੈਬ ਸਾਈਟਾਂ ਤੇ ਉਪਲਬਧ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਚੁੱਕਿਆ ਗਿਆ ਇਹ ਸ਼ਲਾਘਾਯੋਗ ਫੈਸਲਾ ਹੈ। ਸਰਕਾਰ ਵੱਲੋਂ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਨਾਲ ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰ੍ਹਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿਚੋਂ ਵੱਖ-ਵੱਖ ਤਰ੍ਹਾਂ ਦੇ ਮਾਫ਼ੀਆ ਖਤਮ ਕਰਕੇ ਲੋਕਾਂ ਲਈ ਵੱਖ ਵੱਖ ਤਰ੍ਹਾਂ ਦੀਆਂ ਸੇਵਾਵਾਂ ਵਿਚ ਵਾਧਾ ਕਰਨ ਲਈ ਲਏ ਗਏ ਫੈਸਲੇ ਦੀ ਕੜੀ ਤਹਿਤ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਸੁਪਰ ਲਗਜਰੀ ਬਸ ਸੇਵਾ ਸ਼ੁਰੂ ਕਰਨਾ ਵੀ ਵੱਡਾ ਲੋਕ ਹਿਤਕਾਰੀ ਫੈਸਲਾ ਹੈ।ਹੁਣ ਸੂਬੇ ਵਿੱਚ ਟਰਾਂਸਪੋਰਟ ਮਾਫੀਏ ਦਾ ਪੂਰੀ ਤਰ੍ਹਾਂ ਖਤਮਾ ਹੋਵੇਗਾ ਅਤੇ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ ।