ਸਵੀਪ: ਬਿਨਾਂ ਕਿਸੇ ਲਾਲਚ ਤੇ ਡਰ ਤੋਂ ਵੋਟ ਪਾਉਣ ਦਾ ਪ੍ਰਣ ਦਿਵਾਇਆ
5 Dariya News
ਬਰਨਾਲਾ 20-Jun-2022
ਸੰਗਰੂਰ ਲੋਕ ਸਭਾ ਉਪ ਚੋਣ ਦੇ ਮੱਦੇਨਜ਼ਰ ਜ਼ਿਲਾ ਬਰਨਾਲਾ ਵਿੱਚ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਸਹਾਇਕ ਨੋਡਲ ਅਫਸਰ ਸਵੀਪ ਪਿ੍ਰੰਸੀਪਲ ਮੇਜਰ ਸਿੰਘ ਅਤੇ ਸਹਾਇਕ ਨੋਡਲ ਅਫਸਰ ਸਵੀਪ ਲਵਪ੍ਰੀਤ ਸਿੰਘ ਵੱਲੋਂ ਬਲਕਾਰ ਕੰਬਾਇਨਜ਼ ਹੰਡਿਆਇਆ ਵਿਖੇ ਸਵੀਪ ਗਤੀਵਿਧੀ ਕਰਵਾਈ ਗਈ ਅਤੇ ਇਸ ਮੌਕੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਤੇ ਭੈਅ ਤੋਂ ਵੋਟ ਪਾਉਣ ਲਈ ਪ੍ਰੇਰਿਆ ਗਿਆ।