5 Dariya News

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

5 Dariya News

ਸ੍ਰੀ ਮੁਕਤਸਰ ਸਾਹਿਬ 21-Jun-2022

ਨਾਲਸਾ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲਾ ਮੁਕਤਸਰ ਸਾਹਿਬ ਵਿੱਚ ਅਰੁਨਵੀਰ ਵਸ਼ਿਸਟ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅਤੇ ਮਹੇਸ਼ ਗਰੋਵਰ, ਸਿਵਲ ਜੱਜ ਸੀਨੀਅਰ ਡਵੀਜਨ ਸਹਿਤ ਸਕਤੱਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਅਤੇ ਇਸ ਦੇ ਨਾਲ ਹੀ ਸਬ-ਡਵੀਜਨ ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਅਤੇ ਜ਼ਿਲਾ ਜੇਲ, ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।

ਇਸ ਯੋਗਾ ਦਿਵਸ ਦੀ ਪ੍ਰਧਾਨਗੀ ਸੰਦੀਪ ਸਿੰਘ ਬਾਜਵਾ, ਵਧੀਕ ਜ਼ਿਲਾ ਅਤੇ ਸ਼ੈਸਨ ਜੱਜ ਸਾਹਿਬ ਵੱਲੋਂ ਕੀਤੀ ਗਈ। ਇਸ ਦੌਰਾਨ ਮਾਹਿਰ ਯੋਗਾ ਟਰੇਨਰ ਦੀ ਸਿਖਲਾਈ ਹੇਠ ਜੂਡੀਸ਼ੀਅਲ ਅਫਸਰ ਸਾਹਿਬਾਨ, ਐਡਵੋਕੇਟ ਸਾਹਿਬਾਨ ਅਤੇ ਸਟਾਫ ਮੈਂਬਰ ਵੱਲੋਂ ਪੂਰੀ ਤਨਦੇਹੀ ਨਾਲ ਯੋਗਾ ਕੀਤਾ ਗਿਆ । ਇਸ ਮੌਕੇ ਵਿਸ਼ੇਸ਼ ਯੋਗਾ ਟ੍ਰੇਨਰ ਮਮਤਾ ਅਤੇ ਸੁਮਨ ਦਾਬੜਾ ਵੱਲੋਂ ਯੋਗਾ ਕਰਨ ਦੇ ਫਾਇਦੇ ਬਾਰੇ ਦੱਸਿਆ ਗਿਆ ਅਤੇ ਯੋਗਾ ਨੂੰ ਰੋਜ਼ਾਨਾ ਜ਼ਿੰਦਗੀ ਵਿੱਚ ਅਪਨਾਉਣ ਲਈ ਅਪੀਲ ਵੀ ਕੀਤੀ ਗਈ। 

ਉਨਾਂ ਨੇ ਇਹ ਵੀ ਦੱਸਿਆ ਕਿ ਸਰੀਰ ਦੇ ਸਿਹਤਮੰਦ ਰਹਿਣ ਅਤੇ ਤਨਾਅ ਤੋਂ ਮੁਕਤੀ ਪਾਉਣ ਲਈ ਸ਼ਹਿਰ ਵਿੱਚ ਅਲੱਗ-ਅਲੱਗ ਸਮਾਂ ਸਾਰਣੀ ਅਨੁਸਾਰ ਯੋਗਾ ਟਰੇਨਿੰਗ ਦਿੱਤੀ ਜਾ ਰਹੀ ਹੈ। ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਅਤੇ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।