529 ਕਰਮਚਾਰੀਆਂ ਤੇ ਸਿਖਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ
ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਲਗਾਇਆ ਤਿੰਨ ਰੋਜ਼ਾ ਟੀਕਾਕਰਨ ਕੈਂਪ
5 Dariya News
ਹੁਸ਼ਿਆਰਪੁਰ 13-Jul-2022
ਕਮਾਂਡੈਂਟ ਹਰਪ੍ਰੀਤ ਸਿੰਘ ਮੰਡੇਰ ਦੀ ਸਰਪ੍ਰਸਤੀ ਹੇਠ ਪੁਲਿਸ ਰਿਕਰੂਟਸ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਤਿੰਨ ਰੋਜ਼ਾ ਟੀਕਾਕਰਨ ਕੈਂਪ ਅੱਜ ਸਮਾਪਤ ਹੋ ਗਿਆ ਹੈ। ਕੈਂਪ ਵਿਚ 529 ਕਰਮਚਾਰੀਆਂ ਤੇ ਸਿਖਿਆਰਥੀਆਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ, ਦੂਜੀ ਅਤੇ ਬੂਸਟਰ ਡੋਜ਼ ਲਗਾਈ ਗਈ। ਇਹ ਟੀਕਾਕਰਨ ਕੈਂਪ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸੀਮਾ ਗਰਗ ਦੀ ਅਗਵਾਈ ਵਿਚ ਲਗਾਇਆ ਗਿਆ ਅਤੇ ਟੀਕਾਕਰਨ ਟੀਮ ਵਿਚ ਮੈਡੀਕਲ ਅਫ਼ਸਰ ਜਹਾਨਖੇਲਾਂ ਡਾ. ਸੌਰਭ, ਹਰਜੀਤ, ਸੋਨੂ ਬਾਲਾ, ਖੁਸ਼ਬੂ ਅਤੇ ਕਮਲਜੀਤ ਸ਼ਾਮਲ ਸਨ।
ਇਸ ਤੋਂ ਇਲਾਵਾ ਵਣ ਮਹਾਉਤਸਵ ਤਹਿਤ ਜਹਾਨਖੇਲਾਂ ਵਿਖੇ ਕਮਾਂਡੈਂਟ ਸ੍ਰੀ ਹਰਪ੍ਰੀਤ ਸਿੰਘ ਮੰਡੇਰ ਵਲੋਂ ਬੂਟੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰਹਿ ਸਕੇ। ਇਸ ਮੌਕੇ ਡੀ.ਐਸ.ਪੀ. ਸ੍ਰੀ ਗੁਰਜੀਤ ਪਾਲ ਸਿੰਘ, ਸ੍ਰੀ ਹਰਜੀਤ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀ ਮਲਕੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।