5 Dariya News

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਸਮੂਹ ਅਧਿਕਾਰੀ ਆਪਸੀ ਤਾਲਮੇਲ ਬਣਾ ਕੇ ਰੱਖਣ ਅਤੇ ਸਮੇਂ ਸਿਰ ਪ੍ਰਗਤੀ ਰਿਪੋਰਟਾਂ ਭੇਜਣ, ਵੱਖ ਵੱਖ ਵਿਭਾਗਾਂ ਦੇ ਕੰਮਾਂ ਸਬੰਧੀ ਕੀਤੀ ਰਿਵੀਊ ਮੀਟਿੰਗ

5 Dariya News

ਫ਼ਿਰੋਜ਼ਪੁਰ 14-Jul-2022

ਸਮੂਹ ਅਧਿਕਾਰੀ ਆਪਸੀ ਤਾਲਮੇਲ ਬਣਾ ਕੇ ਰੱਖਣ ਅਤੇ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਕੇ ਉਨ੍ਹਾਂ ਦੀ ਰਿਪੋਰਟ ਪੇਸ਼ ਕਰਨ। ਇਹ ਆਦੇਸ਼ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਦੇ ਕੰਮਾ ਵਿਚ ਤੇਜੀ ਲਿਆਉਣ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਮਕਸਦ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੇ।

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਸਰਕਾਰ ਵੱਲੋ ਜੋ ਵੀ ਕੰਮ ਦਿੱਤੇ ਜਾਂਦੇ ਹਨ ਉਨ੍ਹਾਂ ਨੂੰ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ ਤੇ ਕੋਈ ਵੀ ਕੰਮ ਪੈਂਡਿੰਗ ਨਾ ਰੱਖਿਆ ਜਾਵੇ। ਉਨ੍ਹਾ ਕਿਹਾ ਕਿ ਸਮੂਹ ਅਧਿਕਾਰੀ ਕੰਮ ਨੂੰ ਮੁਕੰਮਲ ਕਰਨ ਉਪਰੰਤ ਜਲਦ ਹੀ ਉਸ ਦੇ ਵਰਤੋਂ ਸਰਟਿਫਿਕੇਟ ਵੀ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਹੋ ਚੁੱਕੇ ਹਨ ਉਨ੍ਹਾਂ ਦੇ ਵੀ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ ਅੰਦਰ ਭੇਜੇ ਜਾਣ। ਉਨ੍ਹਾਂ ਕਿਹਾ ਕਿ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕੀਤਾ ਜਾਵੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਦਫਤਰਾਂ ਵਿਚ ਕੰਮ ਕਰਵਾਉਣ ਆ ਰਹੇ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੀ ਸਹੀ  ਢੰਗ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਸਹੀ ਤਰ੍ਹਾਂ ਨਹੀਂ ਨਿਭਾਏਗਾ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਆਪਸੀ ਤਾਲਮੇਲ ਬਣਾ ਕੇ ਰੱਖਣ ਅਤੇ ਜੋ ਵੀ ਕੋਈ ਰਿਪੋਰਟਾਂ ਆਦਿ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਸ ਨੂੰ ਨਿਸ਼ਚਿਤ ਸਮੇਂ ਵਿਚ ਮੁਹੱਈਆ ਕਰਵਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਐਸਡੀਐਮ ਤਰਨ ਤਾਰਨ ਰਜਨੀਸ਼ ਅਰੋੜਾ, ਐਸਡੀਐਮ ਪੱਟੀ ਵਿਜੈ ਸ਼ਰਮਾ, ਐਸਡੀਐਮ ਖਡੂਰ ਸਾਹਿਬ ਦੀਪਕ ਭਾਟੀਆ, ਡੀਡੀਪੀਓ ਜਗਜੀਤ ਸਿੰਘ, ਉੱਖ ਅਰਥ ਤੇ ਅੰਕੜਾ ਸਲਾਹਕਾਰ ਅਮਨਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।