5 Dariya News

ਆਜ਼ਾਦੀ ਦਿਵਸ ਸਮਾਗਮ ਦੀ ਤਿਆਰੀਆਂ ਸਬੰਧੀ ਕੀਤੀ ਬੈਠਕ

5 Dariya News

ਬਰਨਾਲਾ 18-Jul-2022

ਅਜ਼ਾਦੀ ਦਿਵਸ ਸਬੰਧੀ ਬੈਠਕ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਕੀਤੇ ਜਾਣ ਵਾਲੇ ਰੰਗਾਰੰਗ ਅਤੇ ਦੇਸ਼ ਭਗਤੀ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰਨ ਬਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ। ਨਾਲ ਹੀ ਸਾਫ ਸਫਾਈ, ਚੌਕਾਂ ਦੀ ਸਜਾਵਟ, ਮਾਰਚ ਪਾਸਟ, ਝੰਡਾ ਲਹਿਰਾਉਣ ਦੀ ਰਸਮ ਆਦਿ ਸਬੰਧੀ ਡਿਊਟੀਆਂ ਲਗਾਈਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪਰੇਡ ਵਿਚ ਪੰਜਾਬ ਪੁਲਸ ਦੀ ਟੁਕੜੀ ਅਤੇ ਐਨ.ਸੀ.ਸੀ. ਲੜਕੇ ਤੇ ਲੜਕੀਆਂ ਕੈਡੇਟਸ ਦੀਆਂ ਟੁਕੜੀਆਂ ਸ਼ਾਮਲ ਹੋਣਗੀਆਂ।ਉਹਨਾਂ ਹਿਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ. ਨਾਲ ਹੀ ਰਿਹਰਸਲ ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਜਾਵੇਗੀ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਪਰਮਵੀਰ ਸਿੰਘ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ, ਪੀ. ਜੀ. ਓ ਸੁਖਪਾਲ ਸਿੰਘ, ਸਿਵਿਲ ਸਰਜਨ ਬਰਨਾਲਾ ਡਾ ਜਸਬੀਰ ਸਿੰਘ ਔਲਖ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇਅਵਾਸਪ੍ਰੀਤ ਕੌਰ, ਆਦਿ ਹਾਜ਼ਰ ਸਨ।