5 Dariya News

ਨਗਰ ਨਿਗਮ ਤੇ ਪੀ.ਪੀ.ਸੀ.ਬੀ. ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਰੋਕਥਾਮ ਸਬੰਧੀ ਵਰਕਸ਼ਾਪ ਆਯੋਜਿਤ

ਸੰਯੁਕਤ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਪੀਲ, ਸਿੰਗਲ ਯੂਜ ਪਲਾਸਟਿਕ ਸਬੰਧੀ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਪਾਲਣਾ

5 Dariya News

ਲੁਧਿਆਣਾ 21-Jul-2022

ਨਗਰ ਨਿਗਮ ਕਮਿਸ਼ਨਰ ਲੁਧਿਆਣਾ ਡਾ. ਸ਼ੇਨਾ ਅਗਰਵਾਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਸਵੇਰੇ 11.00 ਵਜੇ ਨਗਰ ਨਿਗਮ ਦੇ ਜ਼ੋਨ-ਏ ਮੀਟਿੰਗ ਹਾਲ ਵਿਖੇ ਨਿਗਮ ਦੀ ਸਿਹਤ ਸਾਖ਼ਾ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਲੁਧਿਆਣਾ ਦੇ ਅਧਿਕਾਰੀਆਂ ਨਾਲ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਵਰਕਸ਼ਾਪ ਮੌਕੇ ਸਿੰਗਲ ਯੂਜ ਪਲਾਸਟਿਕ ਦੀ ਰੋਕਥਾਮ ਲਈ ਮਿਤੀ 12-08-2021 ਨੂੰ ਮਨਿਸਟਰੀ ਆਫ਼ ਇਨਵਾਇਰਮੈਂਟ ਫੋਰੇਸਟ ਤੇ ਕਲਾਈਮੇਟ ਚੇਂਜ ਵਲੋ GSR571(E) ਅਧੀਨ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਨਿਗਮ ਦੇ ਸੰਯੁਕਤ ਕਮਿਸ਼ਨਰ ਸ਼੍ਰੀਮਤੀ ਪੂਨਮਪ੍ਰੀਤ ਕੋਰ, ਸਿਹਤ ਅਫ਼ਸਰ ਡਾ. ਵਿਪੁਲ ਮਲਹੋਤਰਾ, ਸੈਨੀਟੇਸ਼ਨ ਅਫ਼ਸਰ ਸ਼੍ਰੀ ਅਸ਼ਵਨੀ ਸਹੋਤਾ, ਸੀਨੀਅਰ ਅਸਿਸਟੈਂਟ ਇੰਜੀਨੀਅਰ ਸ. ਹਰਪਾਲ ਸਿੰਘ ਔਜਲਾ ਤੋ ਇਲਾਵਾ ਚਾਰੇ ਜ਼ੋਨਾਂ ਦੇ ਮੁੱਖ ਸਫਾਈ ਨਿਰੀਖਕਾਂ ਅਤੇ ਸਫਾਈ ਨਿਰੀਖਕਾਂ ਨੇ ਭਾਗ ਲਿਆ।

ਇਸ ਵਰਕਸ਼ਾਪ ਵਿਚ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਸ਼੍ਰੀ ਗੁਰਬਖਸ਼ਿਸ ਸਿੰਘ ਗਿੱਲ (ਸੀਨੀਅਰ ਇਨਵਾਇਰਮੈਂਟ ਇੰਜੀਨੀਅਰ) ਅਤੇ ਸ਼੍ਰੀ ਜਸਪਾਲ ਸਿੰਘ (ਅਸਿਸਟੈਂਟ ਇਨਵਾਇਰਮੈਂਟ ਇੰਜੀਨੀਅਰ) ਵਲੋ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਉਕਤ ਨੋਟੀਫਿਕੇਸ਼ਨ ਅਨੁਸਾਰ ਚਾਲਾਨ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਪਹਿਚਾਣ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ।

ਇਸ ਤੋ ਇਲਾਵਾ ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਵਲੋ ਨਗਰ ਨਿਗਮ ਦੇ ਅਧਿਕਾਰੀਆਂ ਦੀਆਂ ਕੁਆਇਰੀਆਂ ਦੇ ਜਵਾਬ ਵੀ ਦਿੱਤੇ ਗਏ। ਇਸ ਉਪਰੰਤ ਸੰਯੁਕਤ ਕਮਿਸ਼ਨਰ ਵਲੋ ਸਾਰੇ ਮੁੱਖ ਸਫਾਈ ਨਿਰੀਖਕਾਂ ਅਤੇ ਸਫਾਈ ਨਿਰੀਖਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਅਤੇ ਚਲਾਨ ਆਦਿ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਗਏ।

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਕਿਹਾ ਕਿ ਕੌਤਾਹੀ ਵਰਤਣ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।