5 Dariya News

ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਡਿਪਟੀ ਕਮਿਸਨਰ(ਜ) ਨੇ ਕੀਤੀ ਵਿਭਾਗੀ ਅਧਿਕਾਰੀਆਂ ਨਾਲ ਰੀਵਿਓ ਮੀਟਿੰਗ

5 Dariya News

ਪਠਾਨਕੋਟ 26-Jul-2022

ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੰਕੂਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਦਫਤਰ ਵਧੀਕ ਡਿਪਟੀ ਕਮਿਸਨਰ ਵਿਖੇ ਇੱਕ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ  ਅਰਵਿੰਦਰ ਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਨਗਰ ਨਿਗਮ ਪਠਾਨਕੋਟ ਤੋਂ ਸਤੀਸ ਸੈਣੀ ਅਤੇ ਸਬੰਧਤ ਵਿਭਾਗੀ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਅੰਕੂਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਅੱਜ ਕੱਲ ਬਾਰਿਸ ਦਾ ਮੋਸਮ ਚਲ ਰਿਹਾ ਹੈ ਅਤੇ ਜਿਲ੍ਹਾ ਪਠਾਨਕੋਟ ਦੇ ਕੂਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਅਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉੱਜ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਬਲਾਕ ਬਮਿਆਲ ਅਧੀਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਅੰਦਰ ਸਕੂਲਾਂ ਅੰਦਰ ਜੋ ਕੈਂਪ ਬਣਾਉਂਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਦਾ ਇੱਕ ਵਾਰ ਫਿਰ ਤੋਂ ਜਾਇਜਾ ਲਿਆ ਜਾਵੇ ਅਤੇ ਉਨ੍ਹਾਂ ਸੰਭਾਵਿਤ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਜਾਂਚ ਕਰ ਲਈ ਜਾਵੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਤ ਕਰ ਲਏ ਗਏ ਹਨ ਅਤੇ ਅਧਿਕਾਰੀਆਂ ਦੀ ਵੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਲੋੜ ਪੈਣ ਤੇ ਪ੍ਰਯੋਗ ਵਿੱਚ ਆਉਂਣ ਵਾਲੀਆਂ ਦਵਾਈਆਂ ਦਾ ਪਹਿਲਾ ਤੋਂ ਪ੍ਰਬੰਧ ਕਰਕੇ ਰੱਖਿਆ ਜਾਵੇ।