5 Dariya News

ਜ਼ਿਲਿ੍ਹਆਂ ਅੰਦਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਖੋਲੇ ਜਾਣ ਪਿੱਛੇ ਸਰਕਾਰ ਦਾ ਇੱਕ ਹੀ ਉਦੇਸ਼ ਬੇਰੋਜਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ

12 ਪ੍ਰਾਰਥੀਆਂ ਨੂੰ ਵੰਡੇ ਗਏ ਵੱਖ-ਵੱਖ ਨੌਕਰੀਆਂ ਲਈ ਆਫਰ ਲੈਟਰ : ਡਿਪਟੀ ਕਮਿਸ਼ਨਰ

5 Dariya News

ਪਠਾਨਕੋਟ 03-Aug-2022

ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹੇਈਆ ਕਰਵਾਉਣ ਦੇ ਉਦੇਸ ਨਾਲ ਜਿਲਿ੍ਹਆਂ ਅੰਦਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦਫਤਰ ਖੋਲੇ ਗਏ ਹਨ। ਜਿਸ ਅਧੀਨ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦਫਤਰ ਪਠਾਨਕੋਟ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਕੰਪਨੀਆਂ ਦੁਆਰਾ ਭਾਗ ਲਿਆ ਗਿਆ। ਜਿਸ ਵਿੱਚ ਸੀ.ਐਸ.ਸੀ., ਈ-ਗਵਰਨੈਸ, ਡਾ.ਆਈ.ਟੀ.ਲਿਮਟਿਡ ਮੋਹਾਲੀ ,ਅੰਗੂਰਾਲ ਬਿਜ਼ਨਸ ਸਰਨਾ ਅਤੇ ਐਚ.ਡੀ.ਐਫ.ਸੀ  ਦੁਆਰਾ ਪਲੇਸਮੈਂਟ ਕੈਂਪ ਲਗਾ ਕੇ ਪ੍ਰਾਰਥੀਆਂ ਦੀ ਚੋਣ ਕੀਤੀ ਗਈ।

ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ,ਪਠਾਨਕੋਟ ਵੱਲੋਂ ਚੋਣ ਕੀਤੇ ਗਏ ਪ੍ਰਾਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ। ਉਨ੍ਹਾਂ ਆਫਰ ਲੈਟਰ ਦਿੰਦੇ ਸਮੇਂ ਸਾਰੇ ਪ੍ਰਾਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸੁਭ ਇਛਾਵਾਂ ਦਿੱਤੀਆਂ ।ਸ.ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਜ਼ਿਲਿ੍ਹਆਂ ਅੰਦਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਖੋਲੇ ਗਏ ਹਨ। 

ਜਿਸ ਦਾ ਮੁੱਖ ਉਦੇਸ਼ ਬੇਰੋਜਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ, ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਲਿੰਗ ਕਰਨਾ ਆਦਿ ਸਹੂਲਤਾਂ ਪ੍ਰਦਾਨ ਕਰਨਾ ਹੈ। ।ਉਹਨਾਂ ਨੇ ਬੇਰੋਜਗਾਰ ਪ੍ਰਾਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਪਣੇ ਆਪ ਨੂੰ ਪੰਜਾਬ ਸਰਕਾਰ ਦਾ  PGRKAM     ਪੋਰਟਲ ਤੇ ਅਪਣੇ ਆਪ ਨੂੰ ਰਜਿਸਟਰ ਕਰਨ ਤਾਂ ਜੋ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਠਾਇਆ ਜਾ ਸਕੇ।