5 Dariya News

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਲਿਆ ਅਜਾਦੀ ਦਿਵਸ ਮਨਾਉਣ ਦਾ ਜਾਇਜ਼ਾ

15 ਅਗਸਤ ਨੂੰ ਮੀਤ ਹੇਅਰ ਲਹਿਰਾਉਣਗੇ ਤਿਰੰਗਾ

5 Dariya News

ਤਰਨਤਾਰਨ 06-Aug-2022

ਜਿ਼ਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀਆਂ  ਤਿਆਰੀਆਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਇਸ ਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਤੇ ਤਿਰੰਗਾ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ।  ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਪਰੇਡ ਵਿਚ ਹਿੱਸਾ ਲੈਣਗੀਆਂ।

 ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ  ਜਿ਼ਲ੍ਹਾ  ਵਾਸੀਆਂ ਨੂੰ ਵੱਧ-ਚੜ ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਸਾਲ 75 ਵਾਂ ਅਜਾਦੀ ਦਿਵਸ ਮਨਾਇਆ ਜਾ ਰਿਹਾ ਹੈ, ਸੋ ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀ, ਬਲਕਿ ਜਿਲਾ ਵਾਸੀ ਵੀ ਪ੍ਰੋਗਰਾਮ ਵਿੱਚ ਉਤਸਾਹ ਨਾਲ ਹਿੱਸਾ ਲੈਣ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਜਗਵਿੰਦਰ ਜੀਤ ਸਿੰਘ ਗਰੇਵਾਲ, ਸਕੱਤਰ ਸਿੰਘ ਬੱਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।