5 Dariya News

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋ ਸੰਗਰੂਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਸਿਹਤਮੰਦ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ : ਲਾਲਜੀਤ ਸਿੰਘ ਭੁੱਲਰ

5 Dariya News

ਸੰਗਰੂਰ 15-Aug-2022

75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਸ਼ਹਿਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ 4 ਆਮ ਆਦਮੀ ਕਲੀਨਿਕ ਅੱਜ ਆਰੰਭ ਹੋ ਗਏ ਹਨ ਜਦਕਿ 7 ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ

ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਸੂਬੇ ‘ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ  ਸਿਹਤਮੰਦ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਘੱਟ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।ਇਸ ਮੌਕੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ ਐਸ ਪੀ ਮਨਦੀਪ ਸਿੰਘ ਸਿੱਧੂ, ਸਿਵਲ ਸਰਜਨ ਡਾ ਪਰਮਿੰਦਰ ਕੌਰ ਸਮੇਤ ਹੋਰ ਅਧਿਕਾਰੀ, ਆਗੂ ਅਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।