5 Dariya News

ਚੰਦਰ ਗੇਂਦ ਨੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

5 Dariya News

ਰੂਪਨਗਰ 17-Aug-2022

ਰੂਪਨਗਰ ਮੰਡਲ ਦੇ ਕਮਿਸ਼ਨਰ ਦਫਤਰ ਵਿਖੇ ਅੱਜ ਸ਼੍ਰੀ ਚੰਦਰ ਗੇਂਦ (ਆਈ.ਏ.ਐੱਸ) ਨੇ ਬਤੌਰ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਥੇ ਪਹੁੰਚਣ ‘ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਰੂਪਨਗਰ ਦੀ ਟੁੱਕੜੀ ਵੱਲੋਂ ‘ਗਾਰਡ ਆਫ ਆਨਰ’ ਦਿੱਤਾ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਰੂਪਨਗਰ ਡਾ. ਸੰਦੀਪ ਗਰਗ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਤੇ ਵਿਕਾਸ) ਆਈ.ਏ.ਐਸ ਡਾ. ਸੋਨਾ ਥਿੰਦ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮੀਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਨੰਗਲ ਕਿਰਨ ਸ਼ਰਮਾ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਸਹਾਇਕ ਕਮਿਸ਼ਨਰ (ਸ਼ਿ.) ਸ਼੍ਰੀਮਤੀ ਹਰਜੋਤ ਕੌਰ, ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।