5 Dariya News

ਹਰਦੇਵ ਸਿੰਘ ਆਸੀ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੰਭਾਲਿਆ ਅਹੁਦਾ

5 Dariya News

ਹੁਸ਼ਿਆਰਪੁਰ 18-Aug-2022

ਹਰਦੇਵ ਸਿੰਘ ਆਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ। 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਹੁਸ਼ਿਆਰਪੁਰ ਵਿਚ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਤੋਂ ਇਲਾਵਾ ਸਟਾਫ ਮੈਂਬਰ ਵਿਜੇ ਕੁਮਾਰ, ਸੂਰਜ ਮੋੲਲ, ਸ਼ਕੀਲ ਅਹਿਮਦ, ਰਣਦੀਪ ਕੁਮਾਰ, ਕਮਲਜੀਤ ਕੁਮਾਰ ਤੇ ਸ਼ਮਾ ਦੇਵੀ ਨੇ ਨਵ-ਨਿਯੁਕਤ ਲੋਕ ਸੰਪਰਕ ਅਫ਼ਸਰ ਦਾ ਸਵਾਗਤ ਕੀਤਾ।