5 Dariya News

ਫੂਡ ਮਿਲਾਵਟ ਖੋਰਾਂ 'ਤੇ ਸੇਫਟੀ ਐਕਟ ਤਹਿਤ ਹੋਵੇਗੀ ਸਖ਼ਤ ਕਾਰਵਾਈ

ਫੂਡ ਸੇਫਟੀ ਵਿੰਗ ਨੇ ਦੁੱਧ ਦੇ ਸੈਂਪਲ ਭਰੇ

5 Dariya News

ਕਪੂਰਥਲਾ 22-Aug-2022

ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫਸਰ ਮੁਕਲ  ਗਿੱਲ ਵਲੋਂ ਫਗਵਾੜਾ ਅਤੇ ਆਸਪਾਸ ਦੀਆਂ ਡੇਅਰੀਆਂ ਅਤੇ ਦੁਕਾਨਾਂ ਤੋਂ ਦੁੱਧ ਦੇ ਸੈਂਪਲ ਭਰੇ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਫੂਡ ਕਮਿਸ਼ਨਰ ਡਾ ਹਰਜੋਤ ਪਾਲ ਸਿੰਘ ਨੇ ਦੱਸਿਆ ਫਗਵਾੜਾ ਤੇ ਇਸੇ ਦੇ ਨਾਲ਼ ਲਗਦੀਆਂ ਡੇਰੀਆਂ ਅਤੇ ਦੁਕਾਨਾਂ ਤੋ ਅੱਜ ਜ਼ਿਲ੍ਹਾ ਕਪੂਰਥਲਾ ਦੀ ਫੂਡ ਸੇਫਟੀ ਵਿੰਗ ਦੀ ਟੀਮ ਦੇ ਫੂਡ ਸੇਫਟੀ ਅਫਸਰ ਮੁਕੱਲ ਗਿੱਲ ਵਲੋਂ ਅੱਜ 5 ਸੈਂਪਲ ਭਰੇ ਗਏ ਹਨ।

ਡਾ ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਦੁਕਾਨਦਾਰ ਦੁੱਧ ਵਿੱਚ ਸੁੱਕਾ ਦੁੱਧ ਜਾਂ ਰਿਫਾਈਡ ਆਦਿ ਮਿਲਾਉਂਦਾ  ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਮਿਲਾਵਟ ਕਰਨ 'ਤੇ ਫੂਡ ਸੇਫਟੀ ਐਕਟ ਤਹਿਤ ਕੈਦ ਵੀ ਹੋ ਸਕਦੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਐਫਐਸਓ ਮੁਕਲ ਗਿੱਲ ਨੇ ਦੱਸਿਆ ਕਿ ਭਵਿੱਖ ਵਿਚ ਵੀ ਫ਼ੂਡ ਸੇਫਟੀ ਵਿੰਗ ਵਲੋਂ ਖਾਦ ਪਦਾਰਥਾਂ ਦੀ ਸੈਂਪਲਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਾਵਟ ਰਹਿਤ ਖਾਦ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੀ ਸਾਡਾ ਮੁੱਖ ਉਦੇਸ਼ ਹੈ।