ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੁਸਾਇਟੀ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਦਾ ਸਨਮਾਨ
5 Dariya News
ਹੁਸ਼ਿਆਰਪੁਰ 02-Sep-2022
ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਹਰਦੇਵ ਸਿੰਘ ਆਸੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਜਸਵੰਤ ਰਾਏ ਦਾ ਵਿਸ਼ੇਸ਼ ਸਨਮਾਨ ਅਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੰਸਥਾਪਕ ਗੁਲਜ਼ਾਰ ਸਿੰਘ ਕਾਲਕਟ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਅਤੇ ਸਲਾਹਕਾਰ ਪ੍ਰਿੰਸੀਪਲ ਅਸ਼ਵਨੀ ਦੱਤਾ ਸ਼ਾਮਲ ਹੋਏ।
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਜਸਵੰਤ ਰਾਏ ਨੇ ਸਾਂਝੇ ਤੌਰ 'ਤੇ ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਮੁਹੰਮਦ ਰਫੀ ਸੁਸਾਇਟੀ ਦੀ ਤਰਫੋਂ ਸੰਗੀਤਕ, ਸੱਭਿਆਚਾਰਕ ਅਤੇ ਚੈਰੀਟੇਬਲ ਗਤੀਵਿਧੀਆਂ ਸ਼ਲਾਘਾਯੋਗ ਹਨ। ਉਨ੍ਹਾਂ ਅਜਿਹੀਆਂ ਉਸਾਰੂ ਗਤੀਵਿਧੀਆਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।