5 Dariya News

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਮੁਲਾਕਾਤ ਕੀਤੀ

5 Dariya News

ਲੁਧਿਆਣਾ 09-Sep-2022

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਅਰੋੜਾ ਨੇ ਮੀਟਿੰਗ ਨੂੰ "ਸ਼ਿਸ਼ਟਾਚਾਰ ਭੇਂਟ" ਦੱਸਿਆ। ਹਾਲਾਂਕਿ ਉਨ੍ਹਾਂ ਕੇਂਦਰੀ ਵਿੱਤ ਮੰਤਰੀ ਨਾਲ ਕੁਝ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਟਿੱਪਣੀ ਕੀਤੀ ਕਿ ਮੀਟਿੰਗ ਬਹੁਤ ਹੀ ਫਲਦਾਇਕ ਸਾਬਤ ਹੋਈ।