5 Dariya News

ਸੁਖਵਿੰਦਰ ਬਿੰਦਰਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਮਨਸੁਖ ਮਾੰਡਵੀਆ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ

ਲੁਧਿਆਣਾ ਸ਼ਹਿਰ ਦੇ 45 ਲੱਖ ਲੋਕਾਂ ਲਈ ਏਮਜ਼ ਹਸਪਤਾਲ ਖੋਲਣ ਦੀ ਕੀਤੀ ਮੰਗ

5 Dariya News

ਦਿੱਲੀ/ਲੁਧਿਆਣਾ 21-Sep-2022

ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦਿੱਲੀ ਵਿਖੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਰਸਾਇਣ ਅਤੇ ਖਾਦ ਮੰਤਰੀ, ਮਾਨਯੋਗ ਸ਼੍ਰੀ ਮਨਸੁਖ ਲਕਸ਼ਮਣਭਾਈ ਮਾੰਡਵੀਆ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮਾਣਯੋਗ ਮਨਸੁਖ ਲਕਸ਼ਮਣਭਾਈ ਮਾਂਡਵੀਆ ਭਾਜਪਾ ਦੇ ਸੀਨੀਅਰ ਨੇਤਾ ਹਨ।  ਉਹ ਭਾਰਤ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਮੰਤਰੀ ਹਨ।  ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਹਨ।

ਚੇਅਰਮੈਨ ਬਿੰਦਰਾ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਅੰਸ਼ੂਮਨ ਸਿਹਤ ਬੀਮਾ ਯੋਜਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।  ਕੇਂਦਰੀ ਮੰਤਰੀ ਸ਼੍ਰੀ ਮਨਸੁਖ ਮਾਂਡਵੀਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੀ ਨਿਗਰਾਨੀ ਹੇਠ, ਇਹ ਯੋਜਨਾ ਪੂਰੇ ਦੇਸ਼ ਵਿੱਚ ਸਫਲਤਾਪੂਰਵਕ ਚੱਲ  ਰਹੀਆਂ ਚਕਿਸਤਾ ਸੇਵਾਵਾਂ ਦੇ ਕੰਮ ਬਾਰੇ ਗੱਲਬਾਤ ਕੀਤੀ। ਉਨ੍ਹਾਂ ਯੂਥ ਦੀ ਭਲਾਈ ਅਤੇ ਤਰੱਕੀ ਲਈ ਕਈ ਜਰੂਰੀ ਗੱਲਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ। 

ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨੂੰ ਲੁਧਿਆਣਾ ਸ਼ਹਿਰ ਦੇ 45 ਲੱਖ ਲੋਕਾਂ ਨੂੰ ਵਧਿਆ ਸਹਿਤ ਸਹੂਲਤਾਂ ਦੇਣ ਲਈ ਏਮਜ਼ ਹਸਪਤਾਲ ਬਣਵਾਉਣ ਦੀ ਮੰਗ ਕੀਤੀ। ਚੇਅਰਮੈਨ ਬਿੰਦਰਾ ਨੇ ਕਿਹਾ ਕਿ 2024 ਵਿੱਚ ਬੀਜੇਪੀ ਪੰਜਾਬ ਵਿਚ ਲਿਆਉਣ ਤੇ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਦੀ ਹਰ ਸਮੱਸਿਆ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।