ਮਿਡ ਡੇ ਸਕੀਮ ਅਧੀਨ 13961 ਸਕੂਲਾਂ ਦੇ 36742 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ : ਪਰਨੀਤ ਸ਼ੇਰਗਿੱਲ
97 ਲੱਖ 60 ਹਜ਼ਾਰ ਰੁਪਏ ਦੇ ਕਰਜ਼ੇ ਮੁਹੱਈਆ ਕਰਵਾ ਕੇ 42 ਡੇਅਰੀ ਯੂਨਿਟ ਸਥਾਪਿਤ ਕਰਵਾਏ ਗਏ
5 Dariya News
ਫਤਹਿਗੜ੍ਹ ਸਾਹਿਬ 22-Sep-2022
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਡ ਡੇ ਮੀਲ ਸਕੀਮ ਅਧੀਨ 13961 ਸਕੂਲਾਂ ਦੇ 36742 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ, ਜਿਸ ਤੇ ਹੁਣ ਤੱਕ ਜਿਸ ਤੇ ਹੁਣ ਤੱਕ 02 ਕਰੋੜ 77 ਲੱਖ 25 ਹਜ਼ਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਣਾ ਤਿਆਰ ਕਰਵਾਉਣ ਸਮੇਂ ਬੱਚਿਆਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਪੋਸ਼ਟਿਕ ਆਹਾਰ ਵਾਲਾ ਖਾਣਾ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਬੱਚਿਆਂ ਦੇ ਸਮੇਂ ਸਮੇਂ ਤੇ ਮੈਡੀਕਲ ਚੈਕਅੱਪ ਕਰਵਾਇਆ ਜਾਵੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਬੱਚੇ ਖੇਡਾਂ ਨਾਲ ਜੁੜ ਕੇ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਅਤੇ ਕਾਮਯਾਬ ਜੀਵਨ ਬਤੀਤ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਰੋਜਗਾਰ ਸਕੀਮ ਅਧੀਨ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ 97 ਲੱਖ 60 ਹਜ਼ਾਰ ਰੁਪਏ ਦੇ ਕਰਜ਼ੇ ਮੁਹੱਈਆ ਕਰਵਾ ਕੇ 42 ਡੇਅਰੀ ਯੂਨਿਟ ਸਥਾਪਿਤ ਕਰਵਾਏ ਗਏ ਹਨ ਤਾਂ ਜੋ ਉਹ ਆਪਣਾ ਆਰਥਿਕ ਪੱਧਰ ਉਚਾ ਚੁੱਕ ਸਕਣ। ਉਹਨਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਮਿਲਾਵਟੀ ਦੁੱਧ ਦੀ ਚੈਕਿੰਗ ਲਈ 16 ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ ਹਨ ਜਿਹਨਾਂ ਵਿੱਚ 351 ਦੁੱਧ ਦੇ ਸੈਂਪਲ ਵਿਭਾਗ ਦੀ ਮੋਬਾਇਲ ਲੈਬ ਰਾਹੀਂ ਚੈਕ ਕੀਤੇ ਗਏ। ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਿਨੇਸ਼ ਵਸ਼ੀਸ਼ਟ, ਐਸ ਡੀ ਐਮ ਖਮਾਣੋਂ ਪਰਲੀਨ ਕਾਲੇਕਾ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਡੀ ਡੀ ਪੀ ਓ ਹਿਤੇਸ਼ ਕਪਲਾ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਿਨੇਸ਼ ਵਸ਼ੀਸ਼ਟ, ਐਸ ਡੀ ਐਮ ਖਮਾਣੋਂ ਪਰਲੀਨ ਕਾਲੇਕਾ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਸ੍ਰੀ ਸਮਸ਼ੇਰ ਸਿੰਘ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਟਰੀ) ਸ੍ਰੀ ਦੀਦਾਰ ਸਿੰਘ ਮਾਗਟ, ਡੇਅਰੀ ਵਿਕਾਸ ਅਫ਼ਸਰ ਸ੍ਰੀ ਚਰਨਜੀਤ ਸਿੰਘ ਸਮੇਤ ਹੋਰ ਅਧਿਕਾਰੀ ਜਰ ਸਨ।