5 Dariya News

ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦਾ ਵੀ ਸੰਭਾਲਿਆ ਚਾਰਜ

5 Dariya News

ਚੰਡੀਗੜ੍ਹ 27-Sep-2022

1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ।ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਉਪਰੰਤ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰਿ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਹਾਂ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ।