ਬੁਰਾਈ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪੂਰੇ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆਂ
5 Dariya News
ਬਟਾਲਾ 06-Oct-2022
ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਮਹਾਂਵੀਰ ਦੁਸਹਿਰਾ ਕਮੇਟੀ ਬਟਾਲਾ ਵੱਲੋਂ ਕਰਵਾਏ ਗਏ ਦੁਸਹਿਰਾ ਉਤਸਵ ਮਨਾਇਆ ਗਿਆ ਜਿਸ ਵਿਚ ਹਲਕਾ ਵਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮਹੁੰਮਦ ਇਸ਼ਫਾਕ ਅਤੇ ਮੌਕੇ ਐੱਸ. ਐੱਸ. ਪੀ. ਬਟਾਲਾ ਸਤਿਦੰਰ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਨੇ ਕਿਹਾ ਕਿ ਬੁਰਾਈ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਮੰਨੇ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਤੇ ਸਾਨੂੰ ਇਸ ਗੱਲ ਦਾ ਪ੍ਰਣ ਕਰਨਾ ਚਾਹੀਦਾ ਹੈ ਕਿ ਘੱਟੋ- ਘੱਟ ਇਕ ਬੁਰੀ ਆਦਤ ਦਾ ਅਸੀ ਅੱਜ ਜਰੂਰ ਤਿਆਗ ਕਰਾਂਗੇ, ਤਦ ਹੀ ਸਾਡਾ ਦੁਸਹਿਰਾ ਮਨਾਉਣ ਦਾ ਅਸਲ ਉਦੇਂਸ਼ ਪੂਰਾ ਹੋ ਸਕੇਗਾ।
ਇਸ ਮੌਕੇ ਵੱਖ- ਵੱਖ ਡਰਾਮਾਟਿਕ ਕਲੱਬਾਂ ਦੇ ਕਲਾਕਾਰਾਂ ਵੱਲੋਂ ਆਪਣੀ ਅਦਾਕਾਰੀ ਪੇਸ਼ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਮਹੁੰਮਦ ਇਸ਼ਫਾਕ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਭੂ ਸ਼੍ਰੀ ਰਾਮ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਐੱਸ. ਐੱਸ. ਪੀ. ਬਟਾਲਾ ਸਤਿਦੰਰ ਸਿੰਘ ਨੇ ਸਮੂਹ ਡਰਾਮਾਟਿਕ ਕਲੱਬਾਂ ਅਤੇ ਦੁਸਹਿਰਾ ਕਮੇਟੀ ਦੇ ਪ੍ਰੰਬਧਕਾਂ ਦਾ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਅੱਜ ਰਾਵਣ ਦਹਿਣ ਡੀ.ਸੀ. ਮੁਹੰਮਦ ਇਸ਼ਫਾਕ, ਐੱਸ.ਐੱਸ. ਪੀ ਸਤਿੰਦਰ ਸਿੰਘ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਰਿਮੋਟ ਬਟਨ ਦਬਾ ਕੇ ਕੀਤਾ। ਇਸ ਮੌਕੇ ਬਟਾਲਾ ਵਿੱਚ ਹਜ਼ਾਰਾ ਦੀ ਗਿਣਤੀ ਚ ਜਨ ਸੇਲਾਬ ਉਮੜਿਆ ਅਤੇ ਪੂਰਾ ਸਟੇਡੀਅਮ ਪ੍ਰਭੂ ਸ਼੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਇਸ ਮੌਕੇ ਵਿਧਾਇਕ ਕਲਸੀ ਵੱਲੋਂ ਮੋਹਤਬਰ ਵਿਅਕਤੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਯਸ਼ਪਾਲ ਚੌਹਾਨ, ਰਾਜੇਸ਼ ਤੁਲੀ, ਬਲਵਿੰਦਰ ਮਿੰਟਾ, ਸਰਦੂਲ ਸਿੰਘ, ਮਨਜੀਤ ਸਿੰਘ ਭੁੱਲਰ, ਆਸ਼ੂ ਗੋਇਲ, ਆਸ਼ੂ ਮਹਿਤਾ, ਐਡ. ਭਰਤ ਅਗਰਵਾਲ, ਮੈਨੇਜਰ ਅਤਰ ਸਿੰਘ, ਗੁਰਿੰਦਰ ਸਿੰਘ ਨੀਲੂ, ਸੁਖਜਿੰਦਰ ਸਿੰਘ, ਰਜਿੰਦਰ ਸਿੰਘ, ਰਜਿੰਦਰਾ ਫਾਊਂਡਰੀ, ਅਸ਼ੋਕ ਲੂਥਰਾ, ਬੁਧੀਸ਼ ਅਗਰਵਾਲ, ਵਿਜੇ ਸੋਨੀ, ਡਾ. ਜਗਦੀਸ਼ ਸਿੰਘ ਸੰਧੂ ਆਦਿ ਸ਼ਹਿਰ ਵਾਸੀ ਹਾਜ਼ਰ ਸਨ।