5 Dariya News

ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਪੂਰਾ ਦੇਸ਼ : ਕੋਮਲ ਮਿੱਤਲ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸਟਾਫ ਤੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

5 Dariya News

ਹੁਸ਼ਿਆਰਪੁਰ 07-Dec-2022

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੂਰਾ ਦੇਸ਼ ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਕਿ ਦੇਸ਼ ਵਾਸੀਆਂ ਦੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਇਸ ਦੌਰਾਨ ਉਨ੍ਹਾਂ ਝੰਡਾ ਦਿਵਸ ਪ੍ਰਤੀ ਜਨਤਕ ਦਿਲਚਸਪੀ ਪੈਦਾ ਕਰਨ, ਨਾਗਰਿਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਝੰਡੇ ਦੇ ਸਨਮਾਨ ਵਿਚ ਵਿੱਤੀ ਅੰਸ਼ਦਾਨ ਕਰਨ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸਟਾਫ ਅਤੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੂਰਬੀਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਿਵਾਸੀ ਹੋਣ ਦੇ ਨਾਲ-ਨਾਲ ਵੱਖ-ਵੱਖ ਭਾਸ਼ਾਵਾਂ ਬੋਲਣ ਦੇ ਬਾਵਜੂਦ ਇਕਜੁੱਟ ਹੋ ਕੇ ਦੇਸ਼ ਦੀ ਰੱਖਿਆ ਲਈ ਮਰ-ਮਿਟਣ ਨੂੰ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਰੱਖਿਆ ਸੈਨਾਵਾਂ ਨਾਲ ਅਪਣਾਪਣ ਦਰਸਾਉਂਦੇ ਹੋਏ ਆਪਣੇ-ਆਪਣੇ ਕਾਲਰ ’ਤੇ ਸੰਕੇਤਕ ਝੰਡਾ ਲਗਾ ਕੇ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। 

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਲਈ ਦਿਲ ਖੋਲ੍ਹ ਕੇ ਦਾਨ ਦੇਣ, ਤਾਂ ਜੋ ਜ਼ਰੂਰਤ ਸਮੇਂ ਫੌਜੀਆਂ, ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾ ਸਕੇ।ਇਸ ਮੌਕੇ ਜ਼ਿਲ੍ਹਾ ਸੈਨਿਕ ਬੋਰਡ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਬ੍ਰਿਗੇਡੀਅਰ (ਸੇਵਾ ਮੁਕਤ) ਅਮਰੀਕ ਸਿੰਘ, ਰਾਜ ਕੁਮਾਰੀ, ਪਰਮਿੰਦਰ ਕੌਰ, ਐਸ.ਐਸ. ਬੱਗਾ, ਕੁਲਦੀਪ ਸਿੰਘ ਆਦਿ ਮੌਜੂਦ ਸਨ।