ਡਿਪਟੀ ਕਮਿਸ਼ਨਰ ਨੇ ਵਾਣੀ ਸਕੂਲ ਵਿਖੇ ਬੱਚਿਆਂ ਨਾਲ ਮਨਾਇਆ ਕ੍ਰਿਸਮਸ ਦਾ ਤਿਉਹਾਰ
5 Dariya News
ਪਟਿਆਲਾ 23-Dec-2022
ਪਟਿਆਲਾ ਦੇ ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ, ਜੋ ਕਿ ਅਹੁਦੇ ਕਰਕੇ, ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਪ੍ਰਧਾਨ ਵੀ ਹਨ, ਨੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਹੀਅਰਿੰਗ ਇੰਪੇਅਰਡ ਐਂਡ ਸਪੈਸ਼ਲ ਚਿਲਡਰਨ ਵਿਖੇ ਸਪੈਸ਼ਲ ਬੱਚਿਆਂ ਨਾਲ ਕ੍ਰਿਸਮਸ ਦਾ ਤਿਉਹਾਰ ਮਨਾਇਆ।ਸਕੂਲ 'ਚ ਪੁੱਜਣ 'ਤੇ ਪ੍ਰਿੰਸੀਪਲ ਸੁਖਚੈਨ ਕੌਰ ਵਿਰਕ ਅਤੇ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ।
ਸਾਕਸ਼ੀ ਸਾਹਨੀ ਨੇ ਇੱਥੇ ਵਿਦਿਆਰਥੀਆਂ ਨਾਲ ਆਪਣਾ ਸਮਾਂ ਬਤੀਤ ਕਰਦਿਆਂ ਕ੍ਰਿਸਮਸ ਦਾ ਤਿਉਹਾਰ ਮਨਾ ਕੇ ਖੁਸ਼ੀ ਸਾਂਝੀ ਕੀਤੀ ਅਤੇ ਬੱਚਿਆਂ ਨੂੰ ਤੋਹਫ਼ੇ ਵੀ ਭੇਟ ਕੀਤੇ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਸ ਸਕੂਲ ਵਿਖੇ ਛੋਟੇ ਬੱਚਿਆਂ ਤਿਆਰ ਕੀਤੇ ਗਏ ਸਮਾਰਟ ਕਲਾਸ ਰੂਮ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਲਟਰਾਟੈਕ ਸੀਮਿੰਟ ਕੰਪਨੀ ਦੇ ਐਚ.ਆਰ. ਨਰਿੰਦਰ ਸ਼ਰਮਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕੰਪਨੀ ਨੂੰ ਸਕੂਲ ਵਿਖੇ ਨਵੇਂ ਬਾਥਰੂਮਜ਼ ਅਤੇ ਸੋਲਰ ਸਿਸਟਮ ਲਗਾਉਣ ਲਈ ਪ੍ਰੇਰਤ ਕੀਤਾ, ਜਿਸ ਲਈ ਕੰਪਨੀ ਨੇ ਹਾਮੀ ਭਰੀ।