5 Dariya News

ਨੈਸ਼ਨਲ ਯੂਥ ਡੇ ਮੌਕੇ ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਪ੍ਰੇਰਨਾ ਦਿੱਤੀ

5 Dariya News

ਲੁਧਿਆਣਾ 12-Jan-2023

ਅੱਜ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਵਿਖੇ ਸੀਨੀਅਰ ਬੀਜੇਪੀ ਨੇਤਾ ਸ. ਸੁਖਵਿੰਦਰ ਸਿੰਘ ਬਿੰਦਰਾ ਸਾਬਕਾ ਚੇਅਰਮੈਨ ਯੂਥ ਵਿਕਾਸ ਤੇ ਖੇਡ ਵਿਭਾਗ (ਪੰਜਾਬ ਸਰਕਾਰ) ਨੇ ਨੈਸ਼ਨਲ ਯੂਥ ਡੇ ਮੌਕੇ ਇੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨੌਜਵਾਨਾਂ ਨੇ ਸੁਖਵਿੰਦਰ ਸਿੰਘ ਬਿੰਦਰਾ ਦਾ ਸਵਾਗਤ ਗਰਮਜੋਸ਼ੀ ਨਾਲ ਕੀਤਾ। 

ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਨੌਜਵਾਨ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਨੌਜਵਾਨ ਖੇਡਾਂ ਰਾਹੀਂ ਸਰਕਾਰੀ ਨੌਕਰੀਆਂ ਵਿੱਚ ਜਾ ਸਕਦੇ ਹਨ। 

ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇਵੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੀ ਮਿਹਨਤ ਨਾਲ ਦੇਸ਼ ਦੀ ਤਰੱਕੀ ਵਿੱਚ ਹਿਸਾ ਪਾ ਸਕਣ। ਬਿੰਦਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਗੱਲ ਕੀਤੀ।