5 Dariya News

ਰੂਪਨਗਰ ਪੁੱਜਣ ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੁਲੀਸ ਵੱਲੋਂ ਦਿੱਤਾ ਗਾਰਡ ਆਫ ਆਨਰ

5 Dariya News

ਰੂਪਨਗਰ 24-Jan-2023

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ  ਸਿੰਘ ਭੁੱਲਰ ਨੂੰ ਰੂਪਨਗਰ ਦੇ ਕੈਨਾਲ ਰੈਸਟ ਹਾਊਸ ਪੁੱਜਣ ਤੇ ਪੁਲੀਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਟਰਾਂਸਪੋਰਟ ਮੰਤਰੀ ਲਾਲਜੀਤ  ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਲਈ ਵੋਲਵੋ ਬੱਸ ਨੂੰ ਨੰਗਲ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਣਾ ਸੀ ਜਿਸਦੇ ਸੰਬੰਧ ਵਿੱਚ ਉਹ ਰੂਪਨਗਰ ਜ਼ਿਲ੍ਹੇ ਵਿੱਚ ਪਹੁੰਚੇ ਸਨ। 

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਲੋਕਾਂ ਦੇ ਲਈ ਇਹ ਇੱਕ ਵੱਡੀ ਪਹਿਲ ਹੋਵੇਗੀ ਅਤੇ ਇਸ ਨਾਲ ਆਮ ਲੋਕਾਂ ਦੇ ਨਾਲ ਹੁੰਦੀ ਆ ਰਹੀ ਲੁੱਟ-ਖਸੁੱਟ ਬੰਦ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਬੱਸ ਸੇਵਾ ਦੇ ਨਾਲ ਪੰਜਾਬ ਦੇ ਨਾਲ-ਨਾਲ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਪੰਜਾਬੀ ਭਾਈਚਾਰੇ ਲਈ ਵੀ ਇਹ ਬੱਸ ਲਾਹੇਵੰਦ ਸਿੱਧ ਹੋਵੇਗੀ।