5 Dariya News

ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੀਤਾ ਜਬਤ, ਕੀਤੇ 6 ਚਲਾਨ

ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨੀ ਬਣਾਈ ਜਾਵੇ ਯਕੀਨੀ

5 Dariya News

ਫਾਜ਼ਿਲਕਾ 31-Jan-2023

ਸੂਬਾ ਸਰਕਾਰ ਵੱਲੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ *ਤੇ ਪੂਰਨ ਤੌਰ *ਤੇ ਪਾਬੰਦੀ ਲਗਾਈ ਗਈ ਹੈ ਜਿਸ *ਤੇ ਕਾਰਵਾਈ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਬਾਜਾਰਾਂ ਅਤੇ ਸਬਜੀ ਮੰਡੀ ਵਿਚ ਛਾਪੇਮਾਰੀ ਕੀਤੀ ਗਈ। ਕਾਰਵਾਈ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਜ਼ਬਤ ਕੀਤਾ ਗਿਆ। ਇਹ ਕਾਰਵਾਈ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਦੇ ਦਿਸ਼ਾ-ਨਿਰਦੇਸ਼ਾ ਤਹਿਤ ਕੀਤੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਫਾਜ਼ਿਲਕਾ ਦੇ ਨਰੇਸ਼ ਖੇੜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਲਾਸਟਿਕ ਦੀ ਵਰਤੋਂ ਕਰਨ *ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਕਿ ਕੁਝ ਦੁਕਾਨਦਾਰਾਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਜਾ ਰਹੀ ਸੀ ਜਿਸ ਦੇ ਮੱਦੇਨਜਰ ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਪਲਾਸਟਿਕ ਜਬਤ ਕੀਤਾ ਗਿਆ। 

ਇਸ ਮੌਕੇ ਨਗਰ ਕੌਂਸਲ ਵੱਲੋਂ 6 ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀ ਥਾਂ *ਤੇ ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕਰਨ ਸਬੰਧੀ ਸ਼ਹਿਰ ਦੇ ਦੁਕਾਨਦਾਰਾਂ ਅਤੇ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਛਾਪੇਮਾਰੀ ਜਾਰੀ ਰਹੇਗੀ, ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ। 

ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੀ ਖਰੀਦਦਾਰੀ ਕਰਨ ਜਾਣ ਸਮੇਂ ਪਲਾਸਟਿਕ ਲਿਫਾਫੇ ਦੀ ਵਰਤੋਂ ਕਰਨ ਦੀ ਬਜਾਏ ਕੱਪੜੇ ਦੇ ਬਣੇ ਥੈਲੇ ਦੀ ਵਰਤੋਂ ਕੀਤੀ ਜਾਵੇ।ਇਸ ਮੌਕੇ ਨਗਰ ਕੌਂਸਲ ਤੋਂ ਜਗਦੀਪ ਅਰੋੜਾ, ਰਵਿਤ, ਨਟਵਰ ਲਾਲ, ਓਮ ਪ੍ਰਕਾਸ਼, ਕਨੋਜ਼, ਸੰਨੀ, ਲਵਲੀ ਤੋਂ ਇਲਾਵਾ ਕਰਮਚਾਰੀ ਮੌਜੂਦ ਸਨ।