5 Dariya News

ਨੌਜਵਾਨ ਪੀੜ੍ਹੀ ਨੂੰ ਕਲਾਤਮਕ ਰੁਚੀਆਂ ਨਾਲ ਜੋੜਨਾ ਇਕ ਚੰਗੇ ਕੱਲ੍ਹ ਦਾ ਸੰਕੇਤ-ਵਿਧਾਇਕ ਕਰਮਵੀਰ ਸਿੰਘ ਘੁੰਮਣ

ਯੁਵਕ ਸੇਵਾਵਾਂ ਵਿਭਾਗ ਦੁਆਰਾ ਆਯੋਜਿਤ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ

5 Dariya News

ਹੁਸ਼ਿਆਰਪੁਰ/ਮੁਕੇਰੀਆਂ 08-Feb-2023

ਨੌਜਵਾਨ ਪੀੜ੍ਹੀ ਨੂੰ ਕਲਾਤਮਕ ਰੁਚੀਆਂ ਨਾਲ ਜੋੜਨਾ ਇਕ ਚੰਗੇ ਕੱਲ੍ਹ ਦਾ ਸੰਕੇਤ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਨਿਊ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼,  ਮੁਕੇਰੀਆਂ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਕਰਵਾਏ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਦੇ ਦੂਜੇ ਤੇ ਅੰਤਿਮ ਦਿਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। 

ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਤਹਿਤ ਸਵਾਮੀ ਵਿਵੇਕਾਨੰਦ ਦੀ ਜੀਵਨੀ ਨੂੰ ਸਮਰਪਿਤ ਕਰਵਾਏ ਇਸ ਯੁਵਕ ਦਿਵਸ ਸਮਾਗਮ ਦੌਰਾਨ ਉਨ੍ਹਾਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਉਸਾਰੂ ਪਾਸੇ ਲਗਾ ਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ। 

ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਯੂਥ ਕਲੱਬਾਂ ਦੇ ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਲੇ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦੇ ਅਸਲੀ ਹੱਕਦਾਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਹਨ, ਜਿਨ੍ਹਾਂ ਵੱਲੋਂ ਇਹ ਸ਼ਾਨਦਾਰ ਪ੍ਰੋਗਰਾਮ ਉਲੀਕਿਆ ਗਿਆ ਹੈ। ਪ੍ਰੋਗਰਾਮ ਦੌਰਾਨ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਦੀ ਬਿਹਤਰੀ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਯੂਥ ਲੀਡਰਸ਼ਿਪ ਅਤੇ ਇੰਟਰ-ਸਟੇਟ ਟੂਰ ਕਰਵਾਏ ਜਾਂਦੇ ਹਨ।

ਇਸ ਮੌਕੇ ਵਿਸ਼ੇਸ਼ ਮਹਿਮਾਨ ਜੀ ਐਸ ਮੁਲਤਾਨੀ ਹਲਕਾ ਇੰਚਾਰਜ ਮੁਕੇਰੀਆਂ ਵੱਲੋਂ ਵੀ ਆਪਣੇ ਸੰਖੇਪ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ। ਅੱਜ ਸਮਾਗਮ ਦੇ ਦੂਜੇ ਦਿਨ ਸ੍ਰੀ ਦੇਸ ਰਾਜ, ਡਾਇਰੈਕਟਰ ਸਰਵਹਿੱਤਕਾਰੀ ਵਿੱਦਿਆ ਮੰਦਰ ਵੱਲੋਂ ਸਵਾਮੀ ਵਿਵੇਕਾਨੰਦ ਦੇ ਜੀਵਨ ਉਤੇ ਵਿਸ਼ੇਸ਼ ਲੈਕਚਰ ਦਿੱਤਾ ਗਿਆ।  

ਇਸ ਉਪਰੰਤ ਭਾਗੀਦਾਰਾਂ ਦੇ ਪੋਸਟਰ ਮੇਕਿੰਗ ਮੁਕਾਬਲੇ, ਸਲੋਗਨ ਲੇਖ ਮੁਕਾਬਲੇ, ਕੋਲਾਜ ਮੇਕਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਲੋਗਨ ਲਿਖਣ ਮੁਕਾਬਲਿਆਂ ਵਿੱਚ ਜੀ ਟੀ ਬੀ ਖਾਲਸਾ ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ,ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਦੂਜਾ ਸਥਾਨ ਅਤੇ ਐਮ. ਆਰ. ਪੀ. ਡੀ. ਗੌਰਮੈਂਟ ਕਾਲਜ ਤਲਵਾੜਾ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ। 

ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪਹਿਲਾ ,ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਦੀਆਂ ਵਿਦਿਆਰਥਣਾਂ ਨੇ ਦੂਜਾ ਅਤੇ ਐਸ. ਪੀ.ਐਨ.ਕਾਲਜ ਨੇ ਤੀਜਾ ਸਥਾਨ ਹਾਸਲ ਕੀਤਾ ਇਸੇ ਤਰਾਂ ਕੋਲਾਜ ਬਣਾਉਣ ਦੇ ਮੁਕਾਬਲੇ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪਹਿਲਾ ਸਥਾਨ, ਦਸਮੇਸ਼ ਗਰਲਜ਼ ਕਾਲਜ ਨੇ ਦੂਜਾ ਅਤੇ ਜੀ. ਟੀ. ਬੀ. ਖਾਲਸਾ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ। 

ਡੈਕਲਾਮੇਸ਼ਨ ਮੁਕਾਬਲਿਆਂ ਵਿੱਚ ਜੀ ਟੀ ਬੀ ਕਾਲਜ ਦਸੂਹਾ ਨੇ ਪਹਿਲਾ ਸਥਾਨ ਐਮ ਆਰ ਪੀ ਡੀ ਕਾਲਜ ਤਲਵਾੜਾ ਨੇ ਦੂਜਾ ਸਥਾਨ, ਦਸਮੇਸ਼ ਗਰਲਜ਼ ਕਾਲਜ ਨੇ ਤੀਜਾ ਸਥਾਨ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਨੇ ਕੰਸਲੇਸ਼ਨ ਇਨਾਮ ਪ੍ਰਾਪਤ ਕੀਤਾ । ਪੋ੍ਗਰਾਮ ਦੇ ਅੰਤ ਵਿਚ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਜਿਸ ਨੂੰ ਸਮੂਹ ਭਾਗੀਦਾਰਾਂ ਵੱਲੋਂ ਬਹੁਤ ਸਲਾਹਿਆ ਗਿਆ ।

ਇਸ ਮੌਕੇ ਤੇ ਦਸਮੇਸ਼ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਜੀ ਨੇ ਆਏ ਹੋਏ ਮਹਿਮਾਨਾਂ ਨਾਲ ਧੰਨਵਾਦੀ ਸ਼ਬਦ ਸਾਂਝੇ ਕੀਤੇ । ਇਸ ਤਰਾਂ ਐਜੂਕੇਸ਼ਨ ਵਿਭਾਗ ਤੋਂ ਡਾ. ਅੰਜਲੀ ਮੋਂਗਾ ,ਪ੍ਰੋ. ਅਨੂ ਲਤਾ, ਪ੍ਰੋ ਰੇਨੂੰ ਗੁਪਤਾ, ਪ੍ਰੋਫੈਸਰ ,ਪੋ੍ ਸ਼ਿਖਾ ਸ਼ਰਮਾ ਸਤਵੰਤ ਕੌਰ ਦੇ ਨਾਲ ਸ. ਬਲਜੀਤ ਸਿੰਘ, ਮੈਡਮ ਨਰਿੰਦਰ ਕੌਰ ,ਸ੍ਰੀਮਤੀ ਇੰਦਰਦੀਪ ਕੌਰ, ਪੋ੍ ਨਰਿੰਦਰ ਕੌਰ, ਸ. ਰਜਿੰਦਰ ਸਿੰਘ ਨਿਤਿਕਾ ਦੇਵੀ, ਸ. ਯਸਪਾਲ ਸਿੰਘ, ਪੋ੍ ਵਿਜੇ ਕੁਮਾਰ, ਸ. ਦਵਿੰਦਰ ਸਿੰਘ,ਪੋ੍ ਸੁਰੇਸ਼ ਕੁਮਾਰ ,ਪੋ੍.ਮਨਿੰਦਰ ਕੌਰ ਅਤੇ ਵਿਦਿਆਰਥਣਾਂ ਹਾਜ਼ਰ ਸਨ।