5 Dariya News

ਡਿਪਟੀ ਕਮਿਸ਼ਨਰ ਵਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਹੋਰ ਅਸਰਦਾਰ ਤਰੀਕੇ ਨਾਲ ਕੰਮ ਕਰਨ ਦੇ ਹੁਕਮ

ਉਦਯੋਗਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

5 Dariya News

ਕਪੂਰਥਲਾ 27-Feb-2023

ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਉਦਯੋਗ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ,ਨਗਰ ਨਿਗਮਾਂ ਤੇ ਹੋਰ ਸਬੰਧਿਤ ਵਿਭਾਗਾਂ  ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹੇ ਵਿਚ ਨਿਵੇਸ਼ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਵਧੇਰੇ ਅਸਰਦਾਰ ਤਰੀਕੇ ਨਾਲ ਕੰਮ ਕਰਨ।

ਅੱਜ ਇੱਥੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਵੇਸ਼ ਲਈ ਹੋਰ ਸਾਜ਼ਗਾਰ ਮਾਹੌਲ ਸਿਰਜਣ ਵੱਲ ਯਤਨਸ਼ੀਲ ਹੋਣ ਅਤੇ ਨਵੇਂ ਯੂਨਿਟਾਂ ਦੀ ਸਥਾਪਨਾ,ਵਿਸਥਾਰ ਸਬੰਧੀ ਬਿਨੈਪੱਤਰਾਂ ਉੱਪਰ ਬਿਨ੍ਹਾਂ ਕਿਸੇ ਦੇਰੀ ਦੇ ਫੈਸਲੇ ਲਏ ਜਾਣ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਵੇਸ਼ ਸਬੰਧੀ ਬਿਨੈਪੱਤਰਾਂ ਨੂੰ ਸਿੰਗਲ ਵਿੰਡੋ ਰਾਹੀਂ ਮੰਨਜ਼ੂਰੀ ਦਿੱਤੀ ਜਾ ਰਹੀ ਹੈ,ਜਿਸ ਨਾਲ ਨਿਵੇਸ਼ਕਾਂ ਦੇ ਸਮੇਂ ਦੀ ਬਚਤ ਦੇ ਨਾਲ-ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਆਪਣੇ ਯੂਨਿਟ ਲਗਾਉਣ ਲਈ ਸਮਰੱਥ ਹਨ।

ਮੀਟਿੰਗ ਦੌਰਾਨ ਫਿਜ਼ੀਕਲ ਇੰਸੈਂਟਿਵ ਸਬੰਧੀ ਉਦਯੋਗਿਕ ਅਤੇ ਵਪਾਰਕ ਵਿਕਾਸ ਨਿਤੀ  2017 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਤਿੰਨ ਯੂਨਿਟਾਂ ਨੂੰ ਮੰਜ਼ੂਰੀ ਵੀ ਦਿੱਤੀ ਗਈ । ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜਰ ਸਨ।