5 Dariya News

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਪ ਮੰਡਲ ਪੱਧਰ ’ਤੇ ਆਬਕਾਰੀ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਗਠਨ ਕਰਨ ਦੇ ਹੁਕਮ

5 Dariya News

ਕਪੂਰਥਲਾ 01-Mar-2023

ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ  ਆਬਕਾਰੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਨਜ਼ਾਇਜ਼ ਸ਼ਰਾਬ ਦੀ ਪੂਰੀ ਤਰ੍ਹਾਂ ਰੋਕਥਾਮ ਲਈ ਪੁਲਿਸ, ਆਬਕਾਰੀ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਸੰਵੇਦਨਸ਼ੀਲ ਇਲਾਕਿਆਂ ’ਤੇ ਕਰੜੀ ਨਿਗਰਾਨੀ ਰੱਖਣ। 

ਉਨ੍ਹਾਂ ਆਬਕਾਰੀ ਵਿਭਾਗ ਤੇ ਪੁਲਿਸ ਨੂੰ ਉਪ ਮੰਡਲ ਪੱਧਰ ’ਤੇ ਬਿਹਤਰੀਨ ਤਾਲਮੇਲ ਲਈ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਜਾਵੇ।  ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਨਜ਼ਾਇਜ਼ ਸ਼ਰਾਬ ਕੱਢਣ ਤੇ ਵੇਚਣ ਦੀਆਂ ਜਾਇਦਾਦਾਂ ਨੂੰ ਅਟੈਚ ਕਰਨ ਦੇ ਕੰਮ ਵਿਚ ਵੀ ਤੇਜੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਜਿਲ੍ਹਾ ਅਟਾਰਨੀ ਨੂੰ ਨਿਰਦੇਸ਼ ਦਿੱਤੇ ਗਏ ਕਿ ਨਸ਼ਾ ਤਸਕਰਾਂ ਸਬੰਧੀ ਕਾਨੂੰਨੀ ਕਾਰਵਾਈ ਨੂੰ ਹੋਰ ਪੁਖਤਗੀ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਸਜ਼ਾ ਦਰ ਵਿਚ ਵਾਧਾ ਹੋ ਸਕੇ। 

ਮੀਟਿੰਗ ਦੌਰਾਨ ਐਸ.ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸੰਵੇਦਨਸ਼ੀਲ ਇਲਾਕਿਆਂ ਅੰਦਰ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਈ ਟੀ ਓ ਨਵਜੋਤ ਭਾਰਤੀ ਤੇ ਹੇਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।