5 Dariya News

ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ, ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਦਾ ਰੀਵੀਊ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ-ਚੇਅਰਮੈਨ ਇਕਬਾਲ ਸਿੰਘ ਲਾਲਪੁਰਾ

5 Dariya News

ਬਟਾਲਾ 12-Mar-2023

ਇਕਬਾਲ ਸਿੰਘ ਲਾਲਪੁਰਾ, ਮਾਣਯੋਗ ਚੇਅਰਮੈਨ, ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ, ਭਾਰਤ ਸਰਕਾਰ ਵਲੋਂ ਜ਼ਿਲੇ ਗੁਰਦਾਸਪੁਰ ਵਿੱਚ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਦਾ ਰੀਵੀਊ ਕਰਨ ਸਬੰਧ ਅਧਿਕਾਰੀਆਂ ਨਾਲ ਬਟਾਲਾ ਕਲੱਬ, ਬਟਾਲਾ ਵਿਖੇ ਮੀਟਿੰਗ ਕੀਤੀ ਗਈ। 

ਇਸ ਮੌਕੇ ਸ੍ਰੀ ਮਨਮੋਹਨ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਪ੍ਰੋਫੈਸਰ ਸਰਚਾਂਦ ਸਿੰਘ, ਸਲਾਹਕਾਰ ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ, ਡਾ. ਜਸਵਿੰਦਰ ਸਿੰਘ ਢਿੱਲੋਂ, ਯਾਦਵਿੰਦਰ ਸਿੰਘ ਬੁੱਟਰ ਤੇ ਸੁਖਵਿੰਦਰ ਸਿੰਘ ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

ਮੀਟਿੰਗ ਦੌਰਾਨ ਚੇਅਰਮੈਨ ਲਾਲਪੁਰ ਵਲੋਂ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਤਹਿਤ ਮਨਿਓਰਟੀ ਵਰਗ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਕੀਮਾਂ ਦੇ ਪ੍ਰਚਾਰ ਤੇ ਪਾਸਾਰ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ। 

ਉਨਾਂ ਅਧਿਕਾਰੀਆਂ ਨੂੰ ਸਕੀਮਾਂ ਦੇ ਸਬੰਧ ਵਿੱਚ ਰੈਗੂਲਰ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਇਨਾਂ ਵੱਖ-ਵੱਖ ਸਕੀਮਾਂ ਨੂੰ ਹੋਰ ਵਧੇਰੇ ਕਾਰਗਰ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਵਿਕਾਸ ਪੱਖੋ ਅੱਗੇ ਲਿਜਾਉਣ ਲਈ ਵਿਸ਼ੇਸ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਘੱਟ ਗਿਣਤੀ ਦੇ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ।

ਮੀਟਿੰਗ ਦੌਰਾਨ ਚੇਅਰਮੈਨ ਲਾਲਪੁਰਾ ਵਲੋਂ ਸਿੱਖਿਆ, ਰੋਜ਼ਗਾਰ, ਹਾਊਸਿੰਗ, ਲਾਅ ਐਂਡ ਆਡਰ ਸਮੇਤ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ ਗਿਆ ਤੇ ਕਿਹਾ ਕਿ ਮਨਿਓਰਟੀ ਵਰਗ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਤਹਿਤ ਚੱਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨਾਂ ਸਕੀਮਾਂ ਦਾ ਲਾਭ ਲੈ ਸਕਣ।

ਮੀਟਿੰਗ ਉਪਰੰਤ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਨੇ ਚੇਅਨਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਯਕੀਨ ਦਿਵਾਇਆ ਕਿ ਜੋ ਵੀ ਉਨਾਂ ਵਲੋਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਦੇ ਸਬੰਧ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ, ਉਨਾਂ ਦੀ ਪਾਲਣਾ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਜ਼ਿਲੇ ਅੰਦਰ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਅਤੇ ਖਾਸਕਰਕੇ ਸਰਹੱਦੀ ਖੇਤਰ ਦੇ ਲੋਕਾਂ ਦੀ ਭਲਾਈ ਲਈ ‘ਆਬਾਦ’ ਕੈਂਪਾਂ ਰਾਹੀ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨਾਂ ਦਾ ਹੱਲ ਕਰਨ ਦੇ ਨਾਲ-ਨਾਲ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ।

ਮੀਟਿੰਗ ਉਪਰੰਤ ਚੇਅਰਮੈਨ ਲਾਲਪੁਰਾ ਵਲੋਂ ਮਨਿਓਰਟੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਕਿਹਾ ਕਿ ਮਨਿਓਰਟੀ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਨੈਸ਼ਨਲ ਕਮਿਸ਼ਨ ਫਾਰ ਮਨਿਓਰਟੀ ਵਚਨਬੱਧ ਹੈ ਤੇ ਮਨਿਓਰਟੀ ਵਰਗ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ।

ਇਸ ਮੌਕੇ ਲਖਵਿੰਦਰ ਸਿੰਘ ਤਹਿਸੀਲਦਾਰ, ਸਤੀਸ਼ ਕੁਮਾਰ ਡੀਡੀਪੀਓ, ਸੁਮਨਦੀਪ ਕੋਰ ਜਿਲਾ ਪ੍ਰੋਗਰਾਮ ਅਫਸਰ, ਬਲਬੀਰ ਸਿੰਘ ਡਿਪਟੀ ਡੀਈਓ (ਪ), ਡੀ.ਐਸ.ਪੀ ਬੀ.ਐਸ ਕਾਹਲੋਂ, ਤਹਿਸੀਲ ਭਲਾਈ ਅਫਸਰ ਮੁਕਲ ਜੀ ਤੇ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਹੀਰਾ ਵਾਲੀਆ ਜ਼ਿਲ੍ਹਾ ਪ੍ਰਧਾਨ ਭਾਜਪਾ, ਅੰਬਿਕਾ ਸੋਨੀ ਵਾਈਸ ਪ੍ਰਧਾਨ ਮਹਿਲਾ ਮੰਡਲ, ਪਾਰਥ ਬਾਮਬਾ ਜ਼ਿਲ੍ਹਾ ਪ੍ਰਧਾਨ ਯੂਥ ਬਾਜਪਾ, ਅਜੇ ਰਿਖੀ, ਰੰਜਨ ਮਲਹੋਤਰਾ, ਵਿਜੇ ਸ਼ਰਮਾ, ਆਸੂ ਸਾਹਨੀ ਤੇ ਰੋਹਿਤ ਜੈਲੀ ਆਦਿ ਮੋਜੂਦ ਸਨ।