5 Dariya News

ਰੈਡ ਕਰਾਸ ਸੁਸਾਇਟੀ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ

5 Dariya News

ਅੰਮ੍ਰਿਤਸਰ 23-Mar-2023

ਅੱਜ ਰੈਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਸ.ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ। ਇਸ ਮੌਕੇ ਤੇ ਰੈਡ ਕਰਾਸ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਜੋਹਲ ਸੂਦਨ, ਚੋਅਰਪਰਸਨ ਰੈਡ ਕਰਾਸ ਸੁਸਾਇਟੀ ਵਲੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸ. ਅਸ਼ੀਸਇੰਦਰ ਸਿੰਘ, ਕਾਰਜਕਾਰੀ ਸਕੱਤਰ ਅਤੇ ਸਰਕਾਰੀ ਮੁਲਾਜਮਾਂ ਵਲੋਂ ਆਪਣਾ ਖੂਨਦਾਨ ਕਰਕੇ ਨੌਜਵਾਨਾਂ ਨੂੰ ਖੂਨਦਾਨ ਸੰਬੰਧੀ ਪ੍ਰੇਰਿਤ ਕੀਤਾ, ਤਾਂ ਜੋ ਲੌੜਵੰਦ ਮਰੀਜਾਂ ਦੀ ਜਾਨ ਬੱਚ ਸਕੇ । ਇਸ ਮੌਕੇ ਤੇ ਰੈਂਡ ਕਰਾਸ ਦੇ ਲੇਡੀਜ ਮੈਂਬਰ, ਸ੍ਰੀ ਸ਼ਿਸ਼ਪਾਲ ਸਿੰਘ ਅਤੇ ਸਮੂਹ ਸਟਾਫ ਵੀ ਸ਼ਾਮਿਲ ਸਨ। ਇਸ ਕੈਂਪ ਵਿੱਚ 50 ਖੂਨਦਾਨੀਆਂ ਵਲੋਂ ਖੂਨਦਾਨ ਕੀਤਾ ਗਿਆ।