ਸਿਟੀਜਨ ਵੈਲਫੇਅਰ ਕਲੱਬ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਂਟ
ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵਲੋਂ ਦਰਸਾਏ ਦੇਸ਼ ਭਗਤੀ ਦੇ ਰਾਹਾਂ ’ਤੇ ਚੱਲਣ ਦੀ ਲੋੜ: ਸੁਖਵਿੰਦਰ ਸਿੰਘ ਗੋਲਡੀ
5 Dariya News
ਮੁਹਾਲੀ 23-Mar-2023
ਅੱਜ ਖਰੜ ਵਿਖੇ ਸਿਟੀਜ਼ਨ ਵੈਲਫੇਅਰ ਕਲੱਬ ਵਲੋਂ ਸ਼ਹੀਦ ਏ ਆਜਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵੱਖ ਵੱਖ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵਲੋਂ ਦਰਸਾਏ ਗਏ ਦੇਸ਼ ਭਗਤੀ ਦੇ ਰਾਹ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੇ ਹਮੇਸ਼ਾ ਹੀ ਦੇਸ਼ ਦੀ ਸੇਵਾ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਅੱਗੇ ਵੀ ਪਾਉਂਦੀ ਰਹੇਗੀ।
ਸੁਖਵਿੰਦਰ ਸਿੰਘ ਗੋਲਡੀ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਜਿਸ ਤਰ੍ਹਾਂ ਦੇ ਮੌਜੂਦਾ ਹਾਲਾਤ ਹਨ ਉਹ ਭਾਵੇਂ ਚਿੰਤਾਜਨਕ ਹਨ ਪਰ ਪੰਜਾਬ ਦੀ ਨੌਜਵਾਨੀ ਨੂੰ ਸ਼ਹੀਦਾਂ ਵਲੋਂ ਦਰਸਾਏ ਗਏ ਦੇਸ਼ ਭਗਤੀ ਦੇ ਰਾਹ ’ਤੇ ਚਲਦਿਆਂ ਦੇਸ਼ ਦੇ ਵਿਕਾਸ ਅਤੇ ਸੁਰੱਖਿਆ ਲਈ ਅੱਗੇ ਆਉਣ ਦੀ ਲੋੜ ਹੈ।
ਉਨ੍ਹਾਂ ਮੌਜੂਦਾ ਹਾਲਾਤਾਂ ਵਿਚ ਪੰਜਾਬ ਦੀ ਨੌਜਵਾਨੀ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਨਾਲ ਕਿਸੇ ਦੀਆਂ ਗੱਲਾਂ ਵਿਚ ਆ ਕੇ ਅਜਿਹੀ ਕੋਈ ਕਾਰਵਾਈ ਵਿਚ ਸ਼ਮੂਲੀਅਤ ਨਾ ਕਰਨ ਜਿਸ ਕਾਰਨ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਪੈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ, ਜਿਸਨੂੰ ਕੋਈ ਵੀ ਤੇ ਕਦੇ ਵੀ ਭੁੱਲ ਨਹੀ ਸਕਦਾ ਅਤੇ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਅਸੀਂ ਇਸ ਧਰਤੀ ਜਾਏ ਹਾਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਔਜਲਾ, ਸੁਭਾਸ਼ ਅਗਰਵਾਲ, ਮੰਡਲ ਪ੍ਰਧਾਨ ਸੁਖਵੀਰ ਰਾਣਾ, ਸੁਦਾਗਰ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਦੇਸੂਮਾਜਰਾ ਪ੍ਰਿੰਸੀਪਲ ਗੁਰਮੀਤ ਸਿੰਘ, ਕੁਸ਼ ਰਾਣਾ ਅਤੇ ਹੋਰ ਹਾਜ਼ਰ ਸਨ।