ਸਰਕਾਰੀ ਆਈ. ਟੀ. ਆਈ ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇਕਰਾਰਨਾਮਾ ਕੀਤਾ
5 Dariya News
ਰੂਪਨਗਰ 24-Mar-2023
ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਅੱਜ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ਼੍ਰੀਮਤੀ ਸੀਮਾ ਜੈਨ, ਡਾਇਰੈਕਟਰ ਤਕਨੀਕੀ ਸਿੱਖਿਆ ਸ. ਡੀ.ਪੀ.ਐਸ. ਖਰਬੰਦਾ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਾਮ ਕੰਨਨ ਦੀ ਮੌਜੂਦਗੀ ਵਿੱਚ ਐਗਰੀਮੈਂਟ ਸਾਈਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ. ਆਈ.ਟੀ.ਆਈ ਸ. ਪਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਇਕਰਾਰਨਾਮੇ ਨਾਲ ਆਈ.ਟੀ.ਆਈ ਰੋਪੜ ਦੀ ਮਜ਼ਬੂਤੀ ਅਤੇ ਅਪਗ੍ਰੇਡੇਸ਼ਨ ਲਈ ਨਿਸ਼ਚਿਤ ਤੌਰ 'ਤੇ ਮੱਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਸਿਖਿਆਰਥੀਆਂ ਲਈ ਮਦਦਗਾਰ ਸਾਬਿਤ ਹੋਵੇਗੀ ਅਤੇ ਇਸ ਤੋਂ ਇਲਾਵਾ ਆਈ.ਟੀ.ਆਈ., ਰੂਪਨਗਰ ਦੇ ਵਿਦਿਆਰਥੀਆਂ ਦੇ ਹੁਨਰਾਂ ਵਿਚ ਵਾਧਾ, ਸਵੈ-ਉਦਮਸ਼ੀਲਤਾ ਉਤਸ਼ਾਹਿਤ ਹੋਵੇਗੀ ਅਤੇ ਬਿਹਤਰ ਰੁਜ਼ਗਾਰ ਦੇ ਮੌਕੇ ਮਿਲਣਗੇ।ਸ. ਪਰਵਿੰਦਰ ਸਿੰਘ ਨੇ ਕਿਹਾ ਕਿ ਕਲਾਸ ਇੰਡੀਆ ਜਰਮਨੀ ਦੇ ਕਲਾਸ ਗਰੁੱਪ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ।
ਇਹ 1991 ਵਿੱਚ ਸ਼ੁਰੂਆਤ ਤੋਂ ਲੈ ਕੇ ਵਾਢੀ ਦੌਰਾਨ ਢੁਕਵੇਂ ਕੰਬਾਈਨ ਹਾਰਵੈਸਟਰਾਂ ਦਾ ਨਿਰਮਾਣ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਕਲਾਸ ਇੰਡੀਆ ਹਾਰਵੈਸਟਿੰਗ ਕੰਬਾਈਨ ਵਰਕਸ਼ਾਪ, ਸਾਜ਼ੋ-ਸਾਮਾਨ, ਕੰਪਿਊਟਰ ਲੈਬ, ਪਲੇਸਮੈਂਟ ਲੈਬ, ਸਮਾਰਟ ਕਲਾਸਰੂਮ, ਆਰ.ਓ. ਸਿਸਟਮ ਸਥਾਪਤ, ਸਿਵਲ ਬੁਨਿਆਦੀ ਢਾਂਚੇ ਨੂੰ ਲੈਸ ਕਰਨ ਅਤੇ ਹੁਨਰਮੰਦ ਟ੍ਰੇਨਰਾਂ ਦੀ ਨਿਯੁਕਤੀ ਲਈ ਬਹੁਤ ਮੱਦਦਗਾਰ ਸਾਬਤ ਹੋਵੇਗਾ।