ਸਰਕਾਰੀ ਕਾਲਜ ਦੇ ਖਿਡਾਰੀ ਵਿਨੋਦ ਕੁਮਾਰ ਨੇ ਪੇਨਕਿਕ ਸਿਲਾਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ
ਆਲ ਇੰਡੀਆ ਇੰਟਰ ਯੂਨੀਵਰਸਿਟੀ ਪੇਨਕਿਕ ਸਿਲਾਟ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕੀਤੀ ਪ੍ਰਤੀਨਿਧਤਾ
5 Dariya News
ਰੂਪਨਗਰ 29-Mar-2023
ਸਰਕਾਰੀ ਕਾਲਜ ਰੋਪੜ ਦੇ ਖਿਡਾਰੀ ਵਿਨੋਦ ਕੁਮਾਰ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਪੇਨਕਿਕ ਸਿਲਾਟ (65 ਕਿਲੋ ਗ੍ਰਾਮ ਭਾਰ ਵਰਗ) ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਕਾਲਜ ਪਹੁੰਚਣ ਤੇ ਖਿਡਾਰੀ ਵਿਨੋਦ ਕੁਮਾਰ ਨੂੰ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ ਨੇ ਮੈਡਲ ਨਾਲ ਸਨਮਾਨਤ ਕੀਤਾ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ।
ਪ੍ਰੋ. ਹਰਜੀਤ ਸਿੰਘ ਮੁਖੀ ਸਰੀਰਕ ਸਿੱਖਿਆ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 24 ਤੋਂ 26 ਮਾਰਚ ਨੂੰ ਇਹ ਚੈਂਪੀਅਨਸ਼ਿਪ ਕਰਵਾਈ ਗਈ ਸੀ। ਇਸ ਚੈਂਪੀਅਨਸ਼ਿਪ ਖਿਡਾਰੀ ਵਿਨੋਦ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦੇ ਹੋਏ ਇਹ ਮੈਡਲ ਪ੍ਰਾਪਤ ਕੀਤਾ ਹੈ ਅਤੇ ਪੇਨਕਿਕ ਸਿਲਾਟ ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਇਹ ਪ੍ਰਾਪਤੀ ਬਾਕੀ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਹਰਮਨਦੀਪ ਕੌਰ, ਡਾ. ਜਤਿੰਦਰ ਕੁਮਾਰ ਆਦਿ ਸਟਾਫ ਮੈਂਬਰ ਹਾਜ਼ਰ ਸਨ।