5 Dariya News

ਯੂ.ਪੀ.ਏ. ਸਰਕਾਰ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਅੰਦਰ 1080 ਕਰੋੜ ਰੁਪਏ ਵੱਖ ਵੱਖ ਭਲਾਈ ਸਕੀਮਾਂ ਤੇ ਖਰਚੇ : ਸੋਨੀ

ਅਕਾਲੀਆਂ ਨੇ ਗ਼ਰੀਬਾਂ ਦੇ ਹੱਥਾਂ ਤੋਂ ਰੋਟੀ ਖੋਹ ਕੇ ਆਪਣਾ ਢਿੱਡ ਭਰਿਆ : ਸਿੱਧੂ

5 ਦਰਿਆ ਨਿਊਜ਼

ਐਸ.ਏ.ਐਸ.ਨਗਰ 17-Apr-2014

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਦਾ ਕਹਿਣਾ ਹੈ ਕਿ ਕੇਂਦਰ ਦੀ ਯੂ.ਪੀ.ਏ. ਸਰਕਾਰ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਅੰਦਰ ਵੱਖ ਵੱਖ ਭਲਾਈ ਸਕੀਮਾਂ ਉਤੇ 1080 ਕਰੋੜ ਰੁਪਏ ਖਰਚ ਕੀਤੇ ਹਨ, ਜਿਨ੍ਹਾਂ ਨਾਲ ਹਲਕਾ ਵਾਸੀਆਂ ਨੂੰ ਭਾਰੀ ਲਾਭ ਮਿਲਿਆ ਹੈ ਅਤੇ ਉਨ੍ਹਾਂ ਕਿ ਮੈਂ ਕੇਂਦਰੀ ਮੰਤਰੀ ਰਹਿੰਦਿਆਂ ਜਿਥੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਾਸਤੇ ਕਰੋੜਾਂ ਰੁਪਏ ਦੇ ਫੰਡ ਮੁੱਹਈਆਂ ਕਰਵਾਏ ਉਥੇ ਸਮੁੱਚੇ ਪੰਜਾਬ ਵਾਸਤੇ ਵੀ ਵੱਡੇ ਵੱਡੇ ਪ੍ਰੋਜੈਕਟ ਲਿਆਂਦੇ ਗਏ। ਪਿੰਡ ਮਨੋਲੀ ਵਿਖੇ ਪੁੱਜਣ ਤੇ ਨਗਰ ਨਿਵਾਸੀਆਂ ਵੱਲੋਂ ਸ਼੍ਰੀਮਤੀ ਸੋਨੀ ਅਤੇ ਵਿਧਾਇਕ ਸ਼੍ਰੀ ਸਿੱਧੂ ਦਾ ਜੋਰਦਾਰ ਸਵਾਗਤ ਕੀਤਾ ਗਿਆ। ਬੀਬੀ ਸੋਨੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਪਿੰਡ ਦੇ ਬਾਜਾਰ ਵਿਚ ਦੀ ਹੁੰਦੇ ਹੋਏ ਸਮਾਗਮ ਦੋਰਾਨ ਪਹੁੰਚੇ । 

ਇਸ ਮੌਕੇ ਇੱਕ ਵੱਡੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਸੋਨੀ ਨੇ ਕਿਹਾ ਕਿ ਜੇਕਰ ਯੂ.ਪੀ.ਏ. ਸਰਕਾਰ ਤੀਜੀ ਵਾਰੀ ਸੱਤਾ ਵਿਚ ਆਉਂਦੀ ਹੈ ਤਾਂ ਇਸ ਵਾਰ ਉਹ ਖੁਦ ਸ੍ਰੀਮਤੀ ਸੋਨੀਆ ਗਾਂਧੀ ਕੋਲੋਂ ਇਹ ਰਕਮ ਦੁੱਗਣੀ ਕਰਵਾਉਣਗੇ ਤਾਂ ਕਿ ਇਥੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਾਪਤ ਹੋ ਸਕੇ। ਯੂ.ਪੀ.ਏ. ਸਰਕਾਰ ਹਮੇਸ਼ਾ ਹੀ ਗ਼ਰੀਬਾਂ ਅਤੇ ਆਮ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੀ ਰਹੀ ਹੈ ਅਤੇ ਸਰਕਾਰ ਨੇ ਭੋਜਨ ਸੁਰੱਖਿਆ ਐਕਟ, ਸਿੱਖਿਆ ਦਾ ਅਧਿਕਾਰ ਕਾਨੂੰਨ, ਮਨਰੇਗਾ ਅਤੇ ਭੂਮੀ ਰੱਖਿਆ ਬਿੱਲ ਲਿਆ ਕੇ ਬਹੁਤ ਵੱਡਾ ਪੁੰਨ ਵਾਲਾ ਕੰਮ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਲੋਕ ਅਜਿਹੀਆਂ ਭਲਾਈ ਸਕੀਮਾਂ ਲਗਾਤਾਰ ਚਾਹੁੰਦੇ ਹਨ ਤਾਂ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਕੇ ਫਿਰਕੂ ਤਾਕਤ ਨੂੰ ਦੇਸ਼ ਵਿਚੋਂ ਭਜਾਉਣ ਵਿਚ ਆਪਣਾ ਅਹਿਮ ਰੋਲ ਅਦਾ ਕਰਨ ਤਾਂ ਕਿ ਦੇਸ਼ ਦੀ ਵਾਗਡੋਰ ਇਕ ਵਾਰ ਫੇਰ ਤੋਂ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਆ ਸਕੇ।ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਪਣੇ ਚੋਟੀ ਦੇ ਨੇਤਾਵਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਤੋਂ ਬਾਅਦ ਅਕਾਲੀਆਂ ਨੂੰ ਆਪਣੇ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਉਨ੍ਹਾਂ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਦੇ ਰਾਜ ਵਿਚ ਵਿਕਾਸ ਦੀ ਥਾਂ ਵਿਨਾਸ਼ ਹੋਇਆ ਹੈ, ਜਿਸ ਦਾ ਸਬੂਤ ਹਲਕੇ ਵਿਚਲੀਆਂ ਲਿੰਕ ਸੜਕਾਂ ਦੀ ਮਾੜੀ ਹਾਲਤ ਤੋਂ ਮਿਲਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀਆਂ ਨੇ ਲੋਕਾਂ ਦੀ ਭਲਾਈ ਲਈ ਸਕੀਮਾਂ ਘੜਨ ਦੀ ਥਾਂ ਆਪਣੇ ਪਰਿਵਾਰਾਂ ਦੀ ਭਲਾਈ ਵਾਸਤੇ ਹੀ ਸਕੀਮਾਂ ਬਣਾਈਆਂ ਹਨ ਅਤੇ ਗ਼ਰੀਬ ਲੋਕਾਂ ਦੇ ਹੱਥਾਂ ਵਿਚੋਂ ਰੋਟੀ ਖੋਹ ਕੇ ਆਪਣਾ ਢਿੱਡ ਭਰਿਆ ਹੈ। 

ਇਸ ਮੌਕੇ ਪਿੰਡ ਨਿਵਾਸੀਆਂ ਨੇ ਸ੍ਰੀਮਤੀ ਸੋਨੀ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਵਿਚੋਂ ਸਭ ਤੋਂ ਜ਼ਿਆਦਾ ਲੀਡ ਪਿੰਡ ਮਨੌਲੀ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਦਿਵਾਈ ਜਾਵੇਗੀ ਅਤੇ ਇਕ ਇਕ ਵੋਟ ਕਾਂਗਰਸ ਪਾਰਟੀ ਦੇ ਪੱਖ ਵਿਚ ਭੁਗਤਾ ਕੇ ਸ੍ਰੀਮਤੀ ਸੋਨੀ ਨੂੰ ਜਿਤਾਇਆ ਜਾਵੇਗਾ। ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਅਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦਾ ਵਿਸੇਸ਼ ਤੋਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਗੁਰਮੇਲ ਸਿੰਘ, ਮੇਜਰ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਸਰਪੰਚ, ਜਗਤਾਰ ਸਿੰਘ ਘੋਲਾ, ਜਤਿੰਦਰ ਸੂਦ, ਦਰਬਾਰਾ ਸਿੰਘ, ਰਜਿੰਦਰ ਸਿੰਘ ਪੰਚ, ਪੰਡਤ ਵਿਸ਼ਵਾ ਮਿੱਤਰ, ਆਲਮ ਖਾਨ, ਮੇਜਰ ਖਾਨ, ਸੰਤ ਖਾਂ ਪੰਚ, ਛੋਟਾ ਖਾਨ, ਬੁੱਲਾ ਖਾਨ, ਮਾਨ ਸਿੰਘ, ਹਰਭਜਨ ਸਿੰਘ, ਬਲਜਿੰਦਰ ਸਿੰਘ ਟਿੱਡਾ, ਜਸਵੰਤ ਸਿੰਘ ਬਾਗੜ੍ਹੀ ਮੁਲਾਜਮ ਆਗੂ, ਕਰਮ ਸਿੰਘ ਸਰਪੰਚ ਮਾਣਕਪੁਰ ਕਲੱਰ, ਗੁਰਮੀਤ ਸਿੰਘ ਸਰਪੰਚ ਸਿਆਊ, ਰਣਧੀਰ ਸਿੰਘ ਚਾਊ ਮਾਜਰਾ, ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ, ਹਰਦੇਵ ਸਿੰਘ ਸਰਪੰਚ ਚਾਊ ਮਾਜਰਾ, ਜਸਵਿੰਦਰ ਸਿੰਘ ਸਰਪੰਚ ਦੁਰਾਲੀ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਸੇਰ ਸਿੰਘ ਦੈੜੀ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ ।