5 Dariya News

ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਿਆ ਜਾਇਜ਼ਾ

5 Dariya News

ਹੁਸ਼ਿਆਰਪੁਰ 07-Apr-2023

ਪਿਛਲੇ ਕੁਝ ਦਿਨਾਂ ਤੋਂ ਹੋਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪਿੰਡ ਭਟੋਲੀਆਂ, ਰੋੜਾਂ, ਫ਼ਾਂਬੜਾ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੁਆਇਨਾ ਕਰਦਿਆਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਜਿਨ੍ਹਾਂ ਕਿਸਾਨਾਂ ਦਾ ਖਰਾਬਾ ਹੋਇਆ ਹੈ, ਉਨ੍ਹਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਲਈ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਫਸਲਾਂ ਦੇ ਹੋਏ ਨੁਕਸਾਨ ਦੀ ਪ੍ਰਤੀਸ਼ਤਤਾ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ।  

ਇਸ ਦੌਰਾਨ ਐਸ.ਡੀ.ਐਮ.  ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਤੋਂ ਇਲਾਵਾ ਮਾਲ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਵੀ ਹਾਜ਼ਰ ਸਨ।