5 Dariya News

ਐਲਪੀਯੂ ਵਲੋਂ ਪੰਜਾਬ ਦੇ ਸਵਰਗੀ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ

ਇੱਕ ਹਰਮਨ ਪਿਆਰੇ ਰਾਜਨੇਤਾ ਵਜੋਂ ਉੰਨਾਂ ਵਲੋਂ ਰਾਜ, ਦੇਸ਼, ਅਤੇ ਇਸਦੇ ਲੋਕਾਂ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ

5 Dariya News

ਜਲੰਧਰ 26-Apr-2023

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਨੇ ਪੰਜਾਬ ਦੇ ਦਿਵੰਗਤ  ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦਾ 25 ਅਪ੍ਰੈਲ, 2023 ਨੂੰ ਦਿਹਾਂਤ ਹੋ ਗਿਆ ਸੀ। ਵਿਛੜੀ ਰੂਹ ਪ੍ਰਤੀ ਇਸ ਦੁੱਖ ਦਾ ਪ੍ਰਗਟਾਵਾ ਅਤੇ ਧੰਨਵਾਦ ਕਰਨ ਲਈ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੇ ਇਕੱਠ ਨੇ ਦੋ ਮਿੰਟ ਦਾ ਮੌਨ ਰੱਖਿਆ।

ਐਲਪੀਯੂ ਦੇ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਸਰਦਾਰ ਬਾਦਲ ਦੇ ਰਾਜ, ਦੇਸ਼,  ਅਤੇ ਇਸ ਦੇ ਲੋਕਾਂ ਲਈ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਇੱਕ ਹਰਮਨ ਪਿਆਰੇ  ਨੇਤਾ ਵਜੋਂ ਪ੍ਰਸ਼ੰਸਾ ਕੀਤੀ। ਉੰਨਾਂ  ਮੰਨਿਆ ਕਿ ਸਰਦਾਰ ਬਾਦਲ ਨੇ ਹਮੇਸ਼ਾ ਸਿੱਖਿਆ ਅਤੇ ਇਸਦੇ ਪ੍ਰਸਾਰ ਦਾ ਸਮਰਥਨ ਕੀਤਾ ਹੈ, ਅਤੇ ਐਲਪੀਯੂ ਭਾਈਚਾਰੇ ਦੁਆਰਾ ਉਹਨਾਂ ਦੇ ਸਾਹਮਣੇ ਖੜ੍ਹੀਆਂ ਸਮੱਸਿਆਵਾਂ ਦੇ ਲਈ ਹਮੇਸ਼ਾ ਹੀ ਸਕਾਰਾਤਮਕ ਹੱਲ ਪ੍ਰਦਾਨ ਕੀਤੇ ਹਨ। 

ਡਾ: ਮਿੱਤਲ ਨੇ ਅੱਗੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਉੱਚੇ ਕੱਦ ਦੇ ਨੇਤਾ ਸਨ, ਅਤੇ ਐਲਪੀਯੂ ਕੈਂਪਸ ਵਿੱਚ ਉਹਨਾਂ ਦੇ ਦੌਰੇ ਨਾ ਭੁੱਲਣ ਵਾਲਿਆਂ ਯਾਦਾਂ ਹਨ। ਡਾ: ਮਿੱਤਲ ਨੇ ਸਰਦਾਰ ਬਾਦਲ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਰਿਕਾਰਡ ਪੰਜ ਕਾਰਜਕਾਲ ਅਤੇ ਭਾਰਤ ਸਰਕਾਰ ਲਈ ਕੇਂਦਰੀ ਖੇਤੀਬਾੜੀ ਮੰਤਰੀ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ। 

ਉਨ੍ਹਾਂ ਨੋਟ ਕੀਤਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜਾਬ ਰਾਜ ਦੇ ਸਭ ਤੋਂ ਨੌਜਵਾਨ ਅਤੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਸਨ। ਡਾ. ਮਿੱਤਲ ਨੇ ਇਸ ਨਾ ਪੂਰਿਆ ਜਾ ਸਕਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਦੇ ਮੈਂਬਰਾਂ, ਸੂਬੇ ਦੇ ਲੋਕਾਂ ਅਤੇ ਦੇਸ਼ ਵਾਸੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਵੀ  ਕੀਤੀ।

ਸਮੁੱਚੇ ਤੌਰ 'ਤੇ, ਐਲਪੀਯੂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਰਾਸ਼ਟਰ ਲਈ ਉਨ੍ਹਾਂ ਦੇ ਅਥਾਹ ਯੋਗਦਾਨ ਅਤੇ ਸਿੱਖਿਆ ਲਈ ਉਨ੍ਹਾਂ ਦੇ ਅਟੁੱਟ ਸਮਰਥਨ ਨੂੰ ਮਾਨਤਾ ਦਿੰਦੇ ਹੋਏ, ਸੱਚੀ ਸ਼ਰਧਾਂਜਲੀ ਭੇਟ ਕੀਤੀ।