5 Dariya News

ਰੁਪਿੰਦਰਜੀਤ ਚਹਿਲ ਨੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦਾ ਅਹੁਦਾ ਸੰਭਾਲਿਆ

5 Dariya News

ਪਟਿਆਲਾ 04-May-2023

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਗਏ ਤਬਾਦਲਿਆਂ ਕਰਕੇ ਪਟਿਆਲਾ ਤੋਂ ਤਬਦੀਲ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਤਰਸੇਮ ਮੰਗਲਾ ਦੀ ਥਾਂ ਜਲੰਧਰ ਤੋਂ ਤਬਦੀਲ ਹੋ ਕੇ ਇੱਥੇ ਆਏ ਮੈਡਮ ਰੁਪਿੰਦਰਜੀਤ ਚਹਿਲ ਨੇ ਆਪਣਾ ਅਹੁਦਾ ਸੰਭਾਂਲ ਲਿਆ ਹੈ। 

ਨਵੇਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਰੁਪਿੰਦਰਜੀਤ ਚਹਿਲ ਦਾ ਪਟਿਆਲਾ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਸਮੇਤ ਬਾਰ ਐਸੋਸੀਏਸ਼ਨ ਪਟਿਆਲਾ ਦੇ ਮੈਂਬਰ ਐਡਵੋਕੇਟਸ ਨੇ ਇੱਥੇ ਪੁੱਜਣ 'ਤੇ ਸਵਾਗਤ ਕੀਤਾ। 

ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਵੀ ਮੈਡਮ ਚਹਿਲ ਦਾ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਂਲਣ 'ਤੇ ਰਸਮੀ ਸਵਾਗਤ ਕੀਤਾ।