5 Dariya News

World Hypertension Day : ਜ਼ਿਲ੍ਹੇ ਦੇ ਸਮੂਹ ਹੈਲਥ ਐਂਡ ਵੈਲਨੇਸ ਸੈਂਟਰਾਂ ਵਿਖੇ ‘ਵਿਸ਼ਵ ਹਾਈਪ੍ਰਟੈਂਸ਼ਨ ਦਿਵਸ’ ’ਤੇ ਸਿਹਤ ਮੇਲੇ ਲਗਾ ਕੇ ਲੋਕਾਂ ਨੂੰ ਬਲੱਡਪ੍ਰੈਸ਼ਰ ਬਾਰੇ ਕੀਤਾ ਜਾਗਰੂਕ

5 Dariya News

ਮਾਨਸਾ 17-May-2023

ਸਹਾਇਕ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਸਮੂਹ ਹੈਲਥ ਐਂਡ ਵੈਲਨਸ ਸੈੰਟਰਾਂ ਵਿਖੇ ਵਿਸ਼ਵ ਹਾਈਪ੍ਰਟੈਂਸ਼ਨ ਦਿਵਸ ਮੋਕੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਬਾਰੇ ਸਿਹਤ ਮੇਲੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮਾਸ ਮੀਡੀਆ ਵਿੰੰਗ ਵੱਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਜਵਾਹਰਕੇ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। 

ਇਸ ਮੌਕੇ ਸ਼੍ਰੀਮਤੀ ਬੇਅੰਤ ਕੌਰ ਸੀ.ਐਚ ਓ ਨੇ  ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ  ਘਰ ਘਰ ਜਾ ਕੇ ਬਲੱਡ ਪ੍ਰੈਸ਼ਰ ਬਾਰੇ ਸਰਵੇ ਕਰਕੇ ਬਲੱਡ ਪ੍ਰੈਸ਼ਰ ਦੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਕਰਕੇ ਮਰੀਜ ਨੂੰ ਡਾਕਟਰ ਕੋਲ ਦਵਾਈ ਲਈ ਸਲਾਹ ਲੈਣ ਲਈ ਭੇਜਿਆ ਜਾਂਦਾ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਹ ਦਵਾਈ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਇਲਾਜ਼ ਦੇ ਨਾਲ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕਦਾ ਹੈ। 

ਬਲੱਡ ਪ੍ਰੈਸ਼ਰ ਦੇ ਮਰੀਜ ਨੂੰ ਅਪਣੇ ਆਪ ਦਵਾਈ ਨਹੀ ਛੱਡਣੀ ਚਾਹੀਦੀ। ਇਸ ਮੌਕੇ ਬਲੱਡ ਪ੍ਰੈਸ਼ਰ ਦੇ ਨਾਲ ਨਾਲ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਸ਼ੂਗਰ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਵਿਜੇੈ ਕੁਮਾਰ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਲੋਕਾਂ ਨੂੰ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਪੇਂਡੂ ਏਰੀਏ ਵਿੱਚ ਲੋੋਕ ਮਨਮਰਜੀ ਨਾਲ ਦਵਾਈ ਦਾ ਸੇਵਨ ਨਾ ਕਰਨ। ਸਰਕਾਰ ਵਲੋ ਬੱਲਡ ਪ੍ਰੈਸ਼ਰ ਅਤੇ ਸ਼ੂਗਰ ਦੀ ਦਵਾਈ ਲੋਕਾਂ ਦੇ ਘਰ ਦੇ ਨੇੜੇ ਬਿਲਕੁਲ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ।

ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ, ਪ੍ਰਦੀਪ ਸਿੰਘ ਸਿਹਤ ਕਰਮਚਾਰੀ, ਕਿਰਨਜੀਤ ਕੌਰ ਏ.ਐਨ.ਐਮ. ਕੁਲਦੀਪ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।