ਸਰਕਾਰੀ ਕਾਲਜ ਰੋਪੜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਰੋਲ ਆੱਫ ਆਨਰ, ਕਾਲਜ ਕਲਰ ਅਤੇ ਮੈਰਿਟ ਸਰਟੀਫਿਕੇਟ ਨਾਲ 434 ਵਿਦਿਆਰਥੀਆਂ ਦਾ ਕੀਤਾ ਸਨਮਾਨ
5 Dariya News
ਰੂਪਨਗਰ 18-May-2023
ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੰਟ੍ਰੋਲਰ ਯੂਨੀਵਰਸਿਟੀ ਪ੍ਰੀਖਿਆਵਾਂ ਡਾ. ਹਰਜਸ ਕੌਰ, ਰਜਿਸਟਰਾਰ ਘਰੇਲੂ ਪ੍ਰੀਖਿਆਵਾਂ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2022-23 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਡਾ. ਸੰਤ ਸੁਰਿੰਦਰਪਾਲ ਸਿੰਘ (ਸਾਬਕਾ ਪ੍ਰਿੰਸੀਪਲ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਰੋਹ ਦੀ ਪ੍ਰਧਾਨਗੀ ਪ੍ਰੋ. ਇੰਦਰਜੀਤ ਸਿੰਘ ਅਤੇ ਪ੍ਰੋ. ਮਨਜੀਤ ਕੌਰ ਮਨਚੰਦਾ ਨੇ ਕੀਤੀ ਅਤੇ ਕਰਨਲ ਐੱਲ.ਕੇ. ਅੱਗਰਵਾਲ, ਐਡਮਿਨ ਅਫਸਰ, 23 ਪੰਜਾਬ ਬਟਾਲੀਅਨ, ਐੱਨ.ਸੀ.ਸੀ. ਰੋਪੜ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਪ੍ਰੋ. ਰਵਨੀਤ ਕੌਰ, ਇੰਚਾਰਜ ਐੱਨ.ਸੀ.ਸੀ. ਦੀ ਅਗਵਾਈ ਹੇਠ ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ, ਵਿਦਿਆਰਥੀਆਂ ਦੇ ਮਾਪੇ, ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਾਪਤੀਆਂ ਸਬੰਧੀ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਦਰਪੇਸ਼ ਚੁਣੌਤੀਆਂ ਦਾ ਜਿਕਰ ਕਰਦਿਆਂ ਵਿਗਿਆਨਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪ੍ਰੋ. ਮਨਜੀਤ ਕੌਰ ਮਨਚੰਦਾ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ ਦੇ ਨਾਲ - ਨਾਲ ਚੰਗੇ ਜੀਵਨ ਦੇ ਗੁਣ ਗ੍ਰਹਿਣ ਕਰਨ ਲਈ ਅਪੀਲ ਕੀਤੀ ਅਤੇ ਕਰਨਲ ਐੱਲ.ਕੇ. ਅੱਗਰਵਾਲ ਨੇ ਵਿਦਿਆਰਥੀਆਂ ਨੂੰ ਹੁਨਰ ਅਤੇ ਵਿਸ਼ਵਾਸ਼ ਨਾਲ ਆਪਣਾ ਟੀਚਾ ਹਾਸਲ ਕਰਨ ਲਈ ਪ੍ਰੇਰਿਆ। ਸਮਾਰੋਹ ਦੌਰਾਨ ਅਕਾਦਮਿਕ (ਯੂਨੀਵਰਸਿਟੀ/ਘਰੇਲੂ ਪ੍ਰੀਖਿਆਵਾਂ), ਖੇਡਾਂ, ਐੱਨ.ਐੱਸ.ਐੱਸ., ਐੱਨ.ਸੀ.ਸੀ., ਸੱਭਿਆਚਾਰਕ ਅਤੇ ਰੈੱਡ ਰਿਬਨ ਕਲੱਬ ਵਿੱਚ ਅਹਿਮ ਪ੍ਰਾਪਤੀਆਂ ਵਾਲੇ 36 ਵਿਦਿਆਰਥੀਆਂ ਨੂੰ ਰੋਲ ਆੱਫ ਆਨਰ, 132 ਵਿਦਿਆਰਥੀਆਂ ਨੂੰ ਕਾਲਜ ਕਲਰ ਅਤੇ 266 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਤੋਂ ਇਲਾਵਾ ਨਗਦ ਇਨਾਮ ਨਾਲ ਵੀ ਸਨਮਾਨਤ ਕੀਤਾ ਗਿਆ।
ਇਸ ਮੌਕੇ ਸੈਣੀ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਡਾ. ਅਜਮੇਰ ਸਿੰਘ, ਰਜਿੰਦਰ ਸੈਣੀ ਅਤੇ ਸ. ਅਮਰਜੀਤ ਸਿੰਘ, ਵਾਟਰ ਸਪੋਰਟਸ ਕੋਚ ਜਗਜੀਵਨ ਸਿੰਘ, ਮਾਰਸ਼ਲ ਆਰਟ ਕੋਚ ਨੀਲ ਕਮਲ ਧੀਮਾਨ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ-ਟੀਚਿੰਗ ਸਟਾਫ ਦਾ ਵੀ ਸਨਮਾਨ ਕੀਤਾ ਗਿਆ। ਸਮਾਰੋਹ ਦੇ ਆਯੋਜਨ ਲਈ ਡਾ. ਸੰਤ ਸੁਰਿੰਦਰਪਾਲ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਮਨਜੀਤ ਕੌਰ ਮਨਚੰਦਾ ਅਤੇ ਪ੍ਰੋ. ਪ੍ਰਤਿਭਾ ਸੈਣੀ ਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ।
ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਅਤੇ ਪ੍ਰੋ. ਅਰਵਿੰਦਰ ਕੌਰ ਨੇ ਕੀਤਾ। ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਕਾਲਜ ਦੇ ਸਮੁੱਚੇ ਸਟਾਫ ਨੇ ਅਹਿਮ ਰੋਲ ਅਦਾ ਕੀਤਾ।
ਉਚੇਚੇ ਤੌਰ ਤੇ ਡਾ. ਨਿਰਮਲ ਸਿੰਘ (ਸਾਬਕਾ ਪ੍ਰਿੰਸੀਪਲ), ਲੈਮਰਿਨ ਟੈੱਕ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਬੀ.ਐੱਸ.ਸਤਿਆਲ, ਕਾਲਜ ਵਿੱਚ ਸੇਵਾ ਨਿਭਾ ਚੁੱਕੇ ਡਾ. ਜਗਜੀਤ ਸਿੰਘ, ਡਾ. ਜਸਵੀਰ ਕੌਰ, ਸ਼੍ਰੀ ਸੋਹਨ ਲਾਲ ਵਰਮਾ, ਤੋਂ ਇਲਾਵਾ ਕਿਰਨਪ੍ਰੀਤ ਕੌਰ ਗਿੱਲ, ਐਡਵੋਕੇਟ ਚਰਨਜੀਤ ਸਿੰਘ ਘਈ, ਲੈਕਚਰਾਰ ਬਲਜਿੰਦਰ ਸਿੰਘ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।