ਵਿਕਾਸ ਕਾਰਜਾਂ ਨੂੰ ਇਮਾਨਦਾਰੀ ਤੇ ਨਿਰਪੱਖਤਾ ਨਾਲ ਪੂਰਾ ਕੀਤਾ ਜਾਵੇ : ਅਜੈ ਸਿੰਘ ਲਿਬੜਾ
ਲੋਕਾਂ ਦੀ ਲੋੜ ਮੁਤਾਬਿਕ ਨਵੇਂ ਪ੍ਰੋਜੈਕਟ ਉਲੀਕੇ ਜਾਣ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਬੀ.ਡੀ.ਪੀ.ਓਜ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ
5 Dariya News
ਫਤਹਿਗੜ੍ਹ ਸਾਹਿਬ 22-May-2023
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਸਮੇਂ ਸਿਰ ਪੂਰਾ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅਜੈ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਬੀ.ਡੀ.ਪੀ.ਓਜ. ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁਹਿੰਮ 'ਸਰਕਾਰ ਤੁਹਾਡੇ ਦੁਆਰ' ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਲੋੜਾਂ ਮੁਤਾਬਿਕ ਵਿਕਾਸ ਪ੍ਰੋਜੈਕਟ ਤਿਆਰ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਸਹੀ ਮਾਇਨੇ ਵਿੱਚ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ।ਸ. ਲਿਬੜਾ ਨੇ ਸਮੂਹ ਬੀ.ਡੀ.ਪੀਓਜ ਤੋਂ ਸਬੰਧਤ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਕ ਜਾਣਕਾਰੀ ਲਈ ਅਤੇ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਜਿਹੜੇ ਨਵੇਂ ਪ੍ਰੋਜੈਕਟ ਉਲੀਕਣ ਤੋਂ ਪਹਿਲਾਂ ਪਿੰਡ ਵਾਸੀਆਂ ਦੀ ਸਲਾਹ ਲਈ ਜਾਵੇ ਅਤੇ ਅਜਿਹੇ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਵੇ ਜਿਸਤੇ ਜਿਆਦਾ ਲੋਕ ਸਹਿਮਤ ਹੋਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਵਾਅਦਾ ਕੀਤਾ ਹੈ ਉਸਨੂੰ ਪੂਰਾ ਕਰਨ ਵਿੱਚ ਪੂਰਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੋਕੇ ਬੀ.ਡੀ.ਪੀ.ਓ ਖਮਾਣੋਂ ਪਰਮਵੀਰ ਕੌਰ, ਬੀ.ਡੀ.ਪੀ.ਓ ਬਸੀ ਪਠਾਣਾ ਰਵਿੰਦਰ ਸਿੰਘ, ਬੀ.ਡੀ.ਪੀ.ਓ ਖੇੜਾ ਰਾਜਵਿੰਦਰ ਸਿੰਘ, ਬੀ.ਡੀ.ਪੀ.ਓ ਸਰਹਿੰਦ ਰਮੇਸ਼ ਕੁਮਾਰ, ਬੀ.ਡੀ.ਪੀ.ਓ ਅਮਲੋਹ ਮੋਹਿਤ ਕਲਿਆਣ, ਐਸ.ਏ. ਹਰਮਨਦੀਪ ਕੌਰ, ਨਵਦੀਪ ਸਿੰਘ ਨਵੀ ਹਾਜਰ ਸਨ।